ਰਿਸ਼ਵ ਜੈਨ ਨਮਿਤ ਸ਼ਰਧਾਂਜਲੀ ਸਮਾਗਮ
ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਰਿਸ਼ਵ ਜੈਨ ਨਮਿਤ ਸ਼ਰਧਾਂਜਲੀ ਸਮਾਗਮ ਲਕਸ਼ਮੀ ਨਾਰਾਇਣ ਮੰਦਿਰ, ਫੇਜ਼ 11 ਵਿੱਚ ਹੋਇਆ। ਉਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ...
ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਰਿਸ਼ਵ ਜੈਨ ਨਮਿਤ ਸ਼ਰਧਾਂਜਲੀ ਸਮਾਗਮ ਲਕਸ਼ਮੀ ਨਾਰਾਇਣ ਮੰਦਿਰ, ਫੇਜ਼ 11 ਵਿੱਚ ਹੋਇਆ। ਉਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ।
ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸੀਨੀਅਰ ਕਾਂਗਰਸੀ ਆਗੂ ਨਰਪਿੰਦਰ ਸਿੰਘ ਰੰਗੀ ਨੇ ਸ੍ਰੀ ਜੈਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਮਰਹੂਮ ਕੌਂਸਲਰ ਦੇ ਪੁੱਤਰ ਗੌਰਵ ਜੈਨ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਮਾਤਾ ਕੌਂਸਲਰ ਰਾਜ ਰਾਣੀ ਲੋਕਾਂ ਲਈ ਕੰਮ ਕਰਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਫੇਜ਼ 11 ਵਿੱਚ ਖੋਲ੍ਹਿਆ ਗਿਆ ਲੋਕ ਭਲਾਈ ਦਫ਼ਤਰ ਪਹਿਲਾਂ ਵਾਂਗ ਕੰਮ ਕਰਦਾ ਰਹੇਗਾ। ਸਟੇਜ ਦੀ ਕਾਰਵਾਈ ਗੁਰਦੁਆਰਾ ਸਾਹਿਬ ਫੇਜ਼ 11 ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਸੋਢੀ ਨੇ ਨਿਭਾਈ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਆਪ ਆਗੂ ਬੱਬੀ ਬਾਦਲ ਅਤੇ ਅਕਾਲੀ ਆਗੂ ਸਰਬਜੀਤ ਸਿੰਘ ਪਾਰਸ ਹਾਜ਼ਰ ਸਨ।

