ਅਭੀਰੂਪ ਢੋਲ ਨੂੰ ਸ਼ਰਧਾਂਜਲੀਆਂ ਭੇਟ
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਵਿਛੋੜਾ ਪਰਿਵਾਰ ਅਤੇ ਸਮਾਜ ਲਈ ਇੱਕ ਵੱਡਾ ਖਲਾਅ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਪਿੰਡ ਵਿਚ ਅਜਿਹੀ ਯਾਦਗਾਰ ਬਣਾਈ ਜਾਵੇ, ਜਿਸ ਨਾਲ ਨੌਜਵਾਨ ਸਿਹਤ, ਸਿੱਖਿਆ, ਵਾਤਾਵਰਣ ਲਈ ਸੇਧ ਲੈ ਸਕਣ। ਇਸ ਲਈ ਉਨ੍ਹਾਂ ਆਪਣੇ ਕੋਟੇ ਵਿੱਚੋਂ ਲੋੜੀਂਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਖੁਸ਼ਇੰਦਰ ਸਿੰਘ ਬੈਦਵਾਣ ਸੋਹਾਣਾ, ਅਮਨਜੋਤ ਕੌਰ ਰਾਮੂੰਵਾਲੀਆ, ਸਿਮਰਨਜੀਤ ਸਿੰਘ ਚੰਦੂਮਾਜਰਾ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਾਬਾ ਦਿਲਬਾਗ ਸਿੰਘ ਬਨੂੜ, ਅਮਨਦੀਪ ਸਿੰਘ ਮਾਂਗਟ, ਰਣਜੀਤ ਸਿੰਘ ਰੈਡੀ, ਪੰਚਾਂ-ਸਰਪੰਚਾਂ, ਕੌਂਸਲਰਾਂ, ਮੁਲਾਜ਼ਮਾਂ, ਵਕੀਲਾਂ, ਅਧਿਆਪਕਾਂ ਤੋਂ ਇਲਾਵਾ ਹੋਰ ਸਿਆਸੀ, ਧਾਰਮਿਕ, ਸਮਾਜਿਕ, ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਰਿਵਾਰ ਨਾਲ ਦੁੱਖ ਵੰਡਾਇਆ। ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਲਈ 31 ਹਜ਼ਾਰ ਦੀ ਰਾਸ਼ੀ ਭੇਟ ਕੀਤੀ ਗਈ। ਮਨਜੀਤ ਸਿੰਘ, ਅਮਰੀਕ ਸਿੰਘ, ਛੱਜਾ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਢੋਲ ਸਾਬਕਾ ਪੀ ਸੀ ਐੱਸ, ਰਾਮ ਸਿੰਘ ਅਤੇ ਐਡਵੋਕੇਟ ਅਮਨਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
