ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੌਮੀ ਪੁਲੀਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਪੁਲੀਸ ਲਾਈਨ ਮਹੱਦੀਆਂ ਵਿੱਚ ਅੱਜ ਕੌਮੀ ਪੁਲੀਸ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਐੱਸ.ਐੱਸ.ਪੀ ਸ਼ੁਭਮ ਅਗਰਵਾਲ ਅਤੇ ਵਧੀਕ...
ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਐੱਸ ਐੱਸ ਪੀ ਸ਼ੁਭਮ ਅਗਰਵਾਲ ਅਤੇ ਹੋਰ।
Advertisement

ਪੁਲੀਸ ਲਾਈਨ ਮਹੱਦੀਆਂ ਵਿੱਚ ਅੱਜ ਕੌਮੀ ਪੁਲੀਸ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਐੱਸ.ਐੱਸ.ਪੀ ਸ਼ੁਭਮ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ। ਸ੍ਰੀ ਅਗਰਵਾਲ ਨੇ ਦੱਸਿਆ ਕਿ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੋਇਆ ਜਦੋਂ ਲੱਦਾਖ ਵਿੱਚ ਹੌਟ ਸਪਰਿੰਗਜ਼ ਵਿੱਚ ਚੀਨ ਦੇ ਸੈਨਿਕਾਂ ਵੱਲੋਂ ਘਾਤ ਲਗਾ ਕੇ ਕੀਤੇ ਹਮਲੇ ਦਾ ਸਬ ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਹੇਠਲੀ ਕੇਂਦਰੀ ਰਿਜ਼ਰਵ ਪੁਲੀਸ ਬਲ ਦੀ ਟੁਕੜੀ ਵੱਲੋਂ ਜਵਾਬ ਦਿੱਤਾ ਗਿਆ। ਇਸ ਦੌਰਾਨ 10 ਜਵਾਨ ਸ਼ਹੀਦ ਹੋਏ ਸਨ। ਬਾਅਦ ਵਿਚ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਮੁਸ਼ਕਲਾਂ ਸੁਣ ਕੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡੀ.ਐੱਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਡੀ.ਐੰਸ.ਪੀ. (ਐਚ) ਹਰਤੇਸ਼ ਕੌਸ਼ਿਕ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਜਵਾਨਾਂ ਦੇ ਨਾਮ ਪੜ੍ਹ ਕੇ ਸੁਣਾਏ। ਐੱਸਏਐੱਸ ਨਗਰ (ਮੁਹਾਲੀ): ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੁਲੀਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹਾਂਸ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਹੋਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਐੱਸ ਐੱਸ ਪੀ ਸ੍ਰੀ ਹਾਂਸ ਨੇ ਕਿਹਾ ਕਿ ਬੀਤੇ ਸਾਲ ਦੌਰਾਨ ਭਾਰਤ ਵਿਚ ਪੁਲੀਸ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ 191 ਜਵਾਨਾਂ ਨੇ ਸ਼ਹੀਦੀ ਪਾਈ। ਇਸ ਮੌਕੇ ਡੀਸੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ। ਡਿਪਟੀ ਸੁਪਰਡੈਂਟ ਪਲੀਸ (ਹੈੱਡਕੁਆਰਟਰ) ਹਰਸਿਮਰਤ ਸਿੰਘ ਛੇਤਰਾ ਵੱਲੋਂ ਸ਼ਹੀਦਾਂ ਦੇ ਨਾਮ ਪੜ੍ਹੇ ਗਏ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮੁਹਾਲੀ ਅਨੀਸ਼ ਕੁਮਾਰ ਗੋਇਲ ਹਾਜ਼ਰ ਸਨ। ਅੰਬਾਲਾ (ਸਰਬਜੀਤ ਸਿੰਘ ਭੱਟੀ): ਅੰਬਾਲਾ ਪੁਲੀਸ ਲਾਈਨ ਵਿੱਚ ਅੱਜ ਪੁਲੀਸ ਸਮਰਪਣ ਦਿਵਸ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਹਰਿਆਣਾ ਦੇ ਪੁਲੀਸ ਮਹਾਨਿਰਦੇਸ਼ਕ ਅਸ਼ੋਕ ਕੁਮਾਰ ਅਤੇ ਐੱਸ ਪੀ ਅੰਬਾਲਾ ਅਜੀਤ ਸਿੰਘ ਸ਼ੇਖਾਵਤ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸ਼ਹੀਦ ਹਵਲਦਾਰ ਪ੍ਰੀਤਾਰਾਮ ਅਤੇ ਸ਼ਹੀਦ ਸਿਪਾਹੀ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਡੀ.ਐੱਸ.ਪੀ. ਵਿਜੈ ਕੁਮਾਰ, ਵੀਰਿੰਦਰ ਸਿੰਘ, ਸੁਰੇਸ਼ ਕੁਮਾਰ ਹਾਜ਼ਰ ਸਨ।

Advertisement
Advertisement
Show comments