DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਧੁੰਦ ਤੇ ਸੀਤ ਲਹਿਰ ਨੇ ਕੰਬਣੀ ਛੇੜੀ

ਧੁੰਦ ਕਰ ਕੇ ਸਡ਼ਕਾਂ ’ਤੇ ਦੂਰ ਤੱਕ ਦਿਸਣ ਦੀ ਹੱਦ ਘਟੀ, ਜਨ-ਜੀਵਨ ਅਸਰਅੰਦਾਜ਼

  • fb
  • twitter
  • whatsapp
  • whatsapp
featured-img featured-img
ਜ਼ੀਰਕਪੁਰ ਵਿੱਚ ਸੰਘਣੀ ਧੁੰਦ ਦੌਰਾਨ ਲਾਈਟਾਂ ਜਗਾ ਕੇ ਜਾਂਦੇ ਹੋਏ ਵਾਹਨ ਚਾਲਕ। -ਫੋਟੋ: ਰਵੀ ਕੁਮਾਰ
Advertisement

ਚੰਡੀਗੜ੍ਹ ਅਤੇ ਆਲੇ ਦੁਆਲੇ ਨੂੰ ਅੱਜ ਸੰਘਣੀ ਧੁੰਦ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਧੁੰਦ ਕਰਕੇ ਸੜਕਾਂ ’ਤੇ ਦੁਰ ਤੱਕ ਦਿਖਣ ਦੀ ਹੱਦ ਨਾ ਬਰਾਬਰ ਰਹੀ ਹੈ, ਜਿਸ ਕਰਕੇ ਵਾਹਨ ਚਲਾਉਣ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਧੁੰਦ ਦੇ ਨਾਲ-ਨਾਲ ਚੱਲ ਰਹੀਆਂ ਸੀਤ ਲਹਿਰਾਂ ਨੇ ਲੋਕਾਂ ਨੂੰ ਸਵੇਰ ਸਮੇਂ ਕੰਬਣੀ ਛੇੜੀ ਰੱਖੀ, ਜਿਸ ਨੇ ਆਮ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ। ਉੱਧਰ ਮੌਸਮ ਵਿਭਾਗ ਨੇ 4 ਫਰਵਰੀ ਨੂੰ ਵੀ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਦੇ ਕਈ ਇਲਾਕਿਆਂ ਵਿੱਚ ਧੁੰਦ ਦੇ ਨਾਲ ਕੜਾਕੇ ਦੀ ਠੰਢ ਪੈਣ ਲਈ ਯੈਲੋ ਅਲਰਟ ਜਾਰੀ ਕੀਤਾ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਰਿਹਾ। ਧੁੰਦ ਕਰਕੇ ਸੜਕਾਂ ’ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਧੁੰਦ ਦਾ ਅਸਰ ਸਵੇਰੇ 10 ਤੋਂ 11 ਵਜੇ ਤੱਕ ਰਿਹਾ, ਜਦੋਂ ਕਿ 11 ਕੁ ਵਜੇ ਧੁੱਪ ਨਿਕਲਣ ਤੋਂ ਬਾਅਦ ਮੌਸਮ ਸਾਫ ਹੋ ਗਿਆ। ਇਸ ਤੋਂ ਬਾਅਦ ਨਿਕਲੀ ਤਿੱਖੀ ਧੁੱਪ ਕਰਕੇ ਦਿਨ ਸਮੇਂ ਲੋਕਾਂ ਨੇ ਠੰਢ ਤੋਂ ਆਰਜ਼ੀ ਤੌਰ ’ਤੇ ਰਾਹਤ ਮਹਿਸੂਸ ਕੀਤੀ ਹੈ। ਇਸੇ ਕਰਕੇ ਸ਼ਹਿਰ ਦੀ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਭੀੜ ਲੱਗੀ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 20.2 ਡਿਗਰੀ ਸੈਲਸੀਅਸ ਦਰਜ ਕੀਤਾ। ਇਸੇ ਤਰ੍ਹਾਂ ਮੁਹਾਲੀ ਵਿੱਚ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 19 ਡਿਗਰੀ ਸੈਲਸੀਅਸ ਅਤੇ ਪੰਚਕੂਲਾ ਵਿੱਚ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ।

Advertisement

ਖਰਾਬ ਮੌਸਮ ਕਾਰਨ ਦੋ ਉਡਾਣਾਂ ਰੱਦ, ਦੋ ਮੋੜੀਆਂ

ਚੰਡੀਗੜ੍ਹ ਟਰਾਈਸਿਟੀ ਵਿੱਚ ਅੱਜ ਖਰਾਬ ਮੌਸਮ ਦੇ ਚੱਲਦਿਆਂ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਮੁਹਾਲੀ ’ਤੇ ਦੋ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਅਤੇ ਦੋ ਦਾ ਰਾਹ ਬਦਲ ਦਿੱਤਾ ਗਿਆ। ਇਸ ਤੋਂ ਇਲਾਵਾ ਹਵਾਈ ਅੱਡੇ ’ਤੇ ਆਉਣ-ਜਾਣ ਵਾਲੀਆਂ 20 ਤੋਂ 22 ਉਡਾਣਾਂ ਆਪਣੇ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਸਨ। ਇਸ ਕਰਕੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

Advertisement

Advertisement
×