ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟਰਾਈਡੈਂਟ ਗਰੁੱਪ ਵੱਲੋਂ ਪੰਜਾਬ ਵਿੱਚ 2 ਹਜ਼ਾਰ ਕਰੋੜ ਰੁਪਏ ਦਾ ਕੀਤਾ ਜਾਵੇਗਾ ਨਿਵੇਸ਼

ਬਰਨਾਲਾ ਅਤੇ ਮੁਹਾਲੀ ਵਿੱਚ ਨਵੇਂ ਨਿਵੇਸ਼ ਨਾਲ 2000 ਦੇ ਕਰੀਬ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
Advertisement

ਪੰਜਾਬ ਵਿੱਚ ਟਰਾਈਡੈਂਟ ਗਰੁੱਪ ਵੱਲੋਂ ਦੋ ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਹ ਨਿਵੇਸ਼ ਬਰਨਾਲਾ ਅਤੇ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵੱਲੋਂ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਵੱਲੋਂ ਬਰਨਾਲਾ ਵਿੱਚ 1500 ਕਰੋੜ ਅਤੇ ਮੁਹਾਲੀ ਵਿੱਚ 500 ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਸ ਨਾਲ ਪੰਜਾਬ ਵਿੱਚ 2 ਹਜ਼ਾਰ ਕਰੋੜ ਦੇ ਕਰੀਬ ਨੌਜਵਾਨਾਂ ਨੂੰ ਨਵਾਂ ਰੁਜ਼ਗਾਰ ਮਿਲੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ ਇਕ ਲੱਖ 40 ਹਜਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਹੋ ਚੁੱਕਾ ਹੈ।

ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਵਿੱਚ ਲਿਆਂਦੀ ਜਾਵੇਗੀ ਨਵੀਂ ਉਦਯੋਗਿਕ ਨੀਤੀ: ਸੰਜੀਵ ਅਰੋੜਾ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਵਿੱਚ ਸੂਬੇ ਲਈ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾਵੇਗੀ। ਇਸ ਵਿੱਚ ਵੱਖ-ਵੱਖ ਤਰ੍ਹਾਂ ਦੇ ਉਦਯੋਗਿਕ ਖੇਤਰਾਂ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਨੀਤੀ ਬਣਾਉਣ ਲਈ ਬਣਾਈਆਂ 24 ਕਮੇਟੀਆਂ ਦੀਆਂ ਰਿਪੋਰਟਾਂ ਦੇ ਅਧਾਰ ’ਤੇ ਲਗਾਤਾਰ ਮੰਥਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਮੇਟੀਆਂ ਦੀਆਂ ਸਿਫਾਰਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਜਾਵੇਗੀ।

Advertisement

Advertisement
Show comments