ਬਿਜਲੀ ਕੱਟਾਂ ਕਾਰਨ ਪ੍ਰੇਸ਼ਾਨੀ
ਨਜ਼ਦੀਕੀ ਪਿੰਡ ਰਸੂਲਪੁਰ ਵਿੱਚ ਕੁਝ ਦਿਨਾਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹਨ। ਪਿੰਡ ਵਾਸੀਆਂ ਨੇ ਪਾਵਰਕੌਮ ਦੇ ਐਸਡੀਓ ਨੂੰ ਮਿਲ ਕੇ ਮੰਗ ਕੀਤੀ ਕਿ ਉਨ੍ਹਾਂ ਦੇ ਪਿੰਡ ਦੀ ਸਪਲਾਈ ਮੋਰਿੰਡਾ ਗਰਿੱਡ ਤੋਂ ਕੱਟ ਕੇ ਬੂਰਮਾਜਰਾ ਗਰਿੱਡ...
Advertisement
ਨਜ਼ਦੀਕੀ ਪਿੰਡ ਰਸੂਲਪੁਰ ਵਿੱਚ ਕੁਝ ਦਿਨਾਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹਨ। ਪਿੰਡ ਵਾਸੀਆਂ ਨੇ ਪਾਵਰਕੌਮ ਦੇ ਐਸਡੀਓ ਨੂੰ ਮਿਲ ਕੇ ਮੰਗ ਕੀਤੀ ਕਿ ਉਨ੍ਹਾਂ ਦੇ ਪਿੰਡ ਦੀ ਸਪਲਾਈ ਮੋਰਿੰਡਾ ਗਰਿੱਡ ਤੋਂ ਕੱਟ ਕੇ ਬੂਰਮਾਜਰਾ ਗਰਿੱਡ ਨਾਲ ਜੋੜੀ ਜਾਵੇ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ।
ਪਿੰਡ ਵਾਸੀਆਂ ਗੁਰਵਿੰਦਰ ਸਿੰਘ, ਨਵਜੋਤ ਸਿੰਘ, ਕਰਨਪ੍ਰੀਤ ਸਿੰਘ, ਸਤਬੀਰ ਸਿੰਘ ,ਅਤਰ ਸਿੰਘ, ਆਦਿ ਨੇ ਨੇ ਦੱਸਿਆ ਕਿ ਪਿੰਡ ਵਿੱਚ ਰੋਜ਼ਾਨਾ ਕਈ ਘੰਟੇ ਬਿਜਲੀ ਬੰਦ ਰਹਿੰਦੀ ਹੈ। ਇਸ ਕਾਰਨ ਬਜ਼ੁਰਗਾਂ ਤੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਮੱਸਿਆ ਹੱਲ ਕੀਤੀ ਜਾਵੇ।
Advertisement
Advertisement
×