DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Truck Operators Cooperative Society Kiratpur Sahib: Truck Operators Cooperative Society Kiratpur Sahib, Kiratpur Sahib Police Station, Balbir Singh Shahpur, Baba Baldev Singh, Truck Operators Dispute, Anandpur Sahib Tehsildar Sandeep Kumar, Punjab Truck Unions, Police Station Kiratpur Sahib, Punjab Newsਟਰੱਕ ਅਪਰੇਟਰਾਂ ਦੇ ਦੋ ਧੜਿਆਂ ਵੱਲੋਂ ਥਾਣੇ ਅੱਗੇ ਧਰਨਾ

ਟਰੱਕ ਅਪਰੇਟਰ ਕੋਆਪਰੇਟਿਵ ਸੁਸਾਇਟੀ ਕੀਰਤਪੁਰ ਸਾਹਿਬ ਦੇ ਦੋ ਧੜਿਆਂ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ ਕਾਰਨ ਅੱਜ ਅਪਰੇਟਰਾਂ ਨੇ ਥਾਣਾ ਕੀਰਤਪੁਰ ਸਾਹਿਬ ਦੇ ਬਾਹਰ ਧਰਨਾ ਦਿੱਤਾ। ਦੋਵੇਂ ਧਿਰਾਂ ਦੇ ਆਹਮੋ-ਸਾਹਮਣੇ ਹੋਣ ਕਾਰਨ ਮਾਹੌਲ ਤਣਾਅਪੂਰਨ ਬਣਿਆ ਰਿਹਾ। ਉਨ੍ਹਾਂ ਇੱਕ-ਦੂਜੇ...

  • fb
  • twitter
  • whatsapp
  • whatsapp
featured-img featured-img
ਥਾਣੇ ਅੱਗੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਟਰੱਕ ਅਪਰੇਟਰ।
Advertisement

ਟਰੱਕ ਅਪਰੇਟਰ ਕੋਆਪਰੇਟਿਵ ਸੁਸਾਇਟੀ ਕੀਰਤਪੁਰ ਸਾਹਿਬ ਦੇ ਦੋ ਧੜਿਆਂ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ ਕਾਰਨ ਅੱਜ ਅਪਰੇਟਰਾਂ ਨੇ ਥਾਣਾ ਕੀਰਤਪੁਰ ਸਾਹਿਬ ਦੇ ਬਾਹਰ ਧਰਨਾ ਦਿੱਤਾ। ਦੋਵੇਂ ਧਿਰਾਂ ਦੇ ਆਹਮੋ-ਸਾਹਮਣੇ ਹੋਣ ਕਾਰਨ ਮਾਹੌਲ ਤਣਾਅਪੂਰਨ ਬਣਿਆ ਰਿਹਾ। ਉਨ੍ਹਾਂ ਇੱਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਜਾਣਕਾਰੀ ਅਨੁਸਾਰ ਬਲਵੀਰ ਸਿੰਘ ਸ਼ਾਹਪੁਰ ਨਾਲ ਸਬੰਧਤ ਟਰੱਕ ਅਪਰੇਟਰਾਂ ਨੇ ਧਰਨਾ ਲਾ ਕੇ ਮੰਗ ਕੀਤੀ ਕਿ ਸ੍ਰੀ ਸ਼ਾਹਪੁਰ ’ਤੇ ਹਮਲੇ ਦੀ ਸਾਜ਼ਿਸ਼ ਰਚਣ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

Advertisement

ਦੂਜੇ ਪਾਸੇ, ਬਾਬਾ ਬਲਦੇਵ ਸਿੰਘ ਨਾਲ ਸਬੰਧਤ ਟਰੱਕ ਅਪਰੇਟਰਾਂ ਨੇ ਬਲਵੀਰ ਸਿੰਘ ਸ਼ਾਹਪੁਰ ’ਤੇ ਸੁਸਾਇਟੀ ਦੇ ਲੱਖਾਂ ਰੁਪਏ ਵਿੱਚ ਕਥਿਤ ਘਪਲਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਵਾਲਾਂ ਤੋਂ ਧਿਆਨ ਹਟਾਉਣ ਅਜਿਹਾ ਕੀਤਾ ਜਾ ਰਿਹਾ ਹੈ।

Advertisement

ਸ੍ਰੀ ਆਨੰਦਪੁਰ ਸਾਹਿਬ ਦੇ ਤਹਿਸੀਲਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਦੋਵੇਂ ਧਿਰਾਂ ਨੂੰ ਮਾਮਲੇ ਦੇ ਹੱਲ ਲਈ 10 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਥਾਣਾ ਮੁਖੀ ਰਾਹੁਲ ਸ਼ਰਮਾ ਨੇ ਕਿਹਾ ਕਿ ਪੁਲੀਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

Advertisement
×