ਮੁੱਲਾਂਪੁਰ ਗਰੀਬਦਾਸ (ਪੱਤਰ ਪੇ੍ਰਕ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਮਿਉਂਸਿਪਲ ਕਮੇਟੀ ਨਵਾਂ ਗਾਉਂ ਅਧੀਨ ਪੈਂਦੀ ਕਲੋਨੀ ਸਿੰਘਾ ਦੇਵੀ ਨਾਡਾ ਵਿੱਚ ਪੀਣ ਵਾਲੇ ਪਾਣੀ ਦੇ ਨਵੇਂ ਲੱਗਣ ਵਾਲੇ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਹੈ। ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਅਤੇ ਉਪਰਾਲੇ ਕਰਕੇ ਹੀ ਨਵਾਂ ਗਾਉਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ‘ਆਪ’ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਸਦਕਾ ਵਿਕਾਸ ਲਈ ਨਵੀਂ ਰੂਹ ਭਰੇਗੀ।