ਮਾਤਾ ਗੁਜਰੀ ਕਾਲਜ ਵਿੱਚ ਰੱਸਾਕਸ਼ੀ ਮੁਕਾਬਲੇ
ਮਾਤਾ ਗੁਜਰੀ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਕਾਲਜ ਦੇ ਲੜਕੇ ਅਤੇ ਲੜਕੀਆਂ ਦੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਬਾਬਾ ਫ਼ਤਹਿ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ...
Advertisement
ਮਾਤਾ ਗੁਜਰੀ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਕਾਲਜ ਦੇ ਲੜਕੇ ਅਤੇ ਲੜਕੀਆਂ ਦੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਬਾਬਾ ਫ਼ਤਹਿ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣੂ ਕਰਵਾਇਆ। ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਵਿੱਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਦੀ ਸੰਪੂਰਨ ਸ਼ਖ਼ਸੀਅਤ ਅਤੇ ਚਰਿੱਤਰ ਦਾ ਵਿਕਾਸ ਹੁੰਦਾ ਹੈ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਜੀਤ ਕੌਰ ਨੇ ਕਾਲਜ ਦੀਆਂ ਖੇਡਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਬਾਰੇ ਦੱਸਿਆ। ਇਸ ਮੌਕੇ ਕਾਲਜ ਦੇ ਬਾਬਾ ਫ਼ਤਹਿ ਸਿੰਘ ਹਾਊਸ ਦੇ ਇੰਚਾਰਜ ਡਾ. ਸਤਨਾਮ ਸਿੰਘ, ਬਾਬਾ ਅਜੀਤ ਸਿੰਘ ਹਾਊਸ ਦੇ ਇੰਚਾਰਜ ਪ੍ਰੋ. ਜੋਗਾ ਸਿੰਘ, ਬਾਬਾ ਜੁਝਾਰ ਸਿੰਘ ਹਾਊਸ ਦੇ ਇੰਚਾਰਜ ਡਾ. ਸੰਦੀਪ ਕੁਮਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਹਾਊਸ ਦੇ ਇੰਚਾਰਜ ਡਾ. ਰਛਪਾਲਜੀਤ ਕੌਰ ਹਾਜ਼ਰ ਸਨ।
Advertisement
Advertisement
×