ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਤਵਾੜਾ ਸਾਹਿਬ ਸਕੂਲ ’ਚ ਦਸਤਾਰ ਮੁਕਾਬਲੇ

ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 72 ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਦੇ ਡਾਇਰੈਕਟਰ ਇੰਜੀਨੀਅਰ ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਦਸਤਾਰ ਦੀ...
ਦਸਤਾਰ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ। -ਫੋਟੋ: ਚੰਨੀ
Advertisement

ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 72 ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਦੇ ਡਾਇਰੈਕਟਰ ਇੰਜੀਨੀਅਰ ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਦਸਤਾਰ ਦੀ ਮਹੱਤਤਾ ਦੱਸਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਦਸਤਾਰ ਸਜਾਉਣ ਅਤੇ ਦਸਤਾਰ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਬਿਜਲੀ ਬੋਰਡ ਦੇ ਸਾਬਕਾ ਚੀਫ ਇੰਜਨੀਅਰ ਸਤਨਾਮ ਸਿੰਘ ਤੇ ਚੀਫ ਇੰਜਨੀਅਰ ਜਰਨੈਲ ਸਿੰਘ ਦਹੀਆ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਤੇ ਜੇਤੂਆਂ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ। ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਬਾਬਾ ਲਖਬੀਰ ਨੇ ਸਕੂਲ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ। ਇਸ ਮੌਕੇ ਪ੍ਰਿਸੀਪਲ ਰਿਤੂ ਓਬਰਾਏ, ਉਪ ਪ੍ਰਿੰਸੀਪਲ ਮਨਜੀਤ ਕੌਰ ਮਾਵੀ ਆਦਿ ਵੀ ਹਾਜ਼ਰ ਸਨ।

Advertisement
Advertisement
Show comments