ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 30 ਅਪਰੈਲ
ਢਕੋਲੀ ਖੇਤਰ ਵਿੱਚ 12 ਸਾਲਾ ਦੀ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਪੁਲੀਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਂ ਨੇ ਸ਼ਿਕਾਇਤ ਦੇ ਕੇ ਦੱਸਿਆ ਉਹ ਘਰਾਂ ਵਿੱਚ ਸਾਫ ਸਫਾਈ ਦਾ ਕੰਮ ਕਰਦੀ ਹੈ। ਉਸਦੇ ਪੰਜ ਬੱਚੇ ਹਨ ਜਿਨ੍ਹਾਂ ਵਿੱਚ ਦੋ ਲੜਕੇ ਅਤੇ ਤਿੰਨ ਲੜਕੀਆਂ ਹਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਵੱਡੀ ਲੜਕੀ 12 ਸਾਲ ਦੀ ਹੈ ਜੋ ਅੱਜ ਤੜਕੇ ਚਾਰ ਵਜੇ ਬਾਥਰੂਮ ਗਈ ਸੀ ਜੋ ਕਾਫੀ ਸਮੇਂ ਤੱਕ ਵਾਪਸ ਨਹੀਂ ਆਈ। ਇਸ ਮਗਰੋਂ ਉਹ ਛੱਤ ’ਤੇ ਗਈ ਜਿਥੇ ਵਿਪਨ ਨਾਂਅ ਦਾ ਲੜਕਾ ਜੋ ਉੱਥੇ ਕਿਰਾਏ ’ਤੇ ਰਹਿੰਦਾ ਹੈ ਉਸ ਦੀ ਲੜਕੀ ਨਾਲ ਜਬਰ ਜਨਾਹ ਕਰ ਰਿਹਾ ਸੀ। ਜਦ ਉਹ ਮੌਕੇ ’ਤੇ ਪਹੁੰਚੀ ਤਾਂ ਉਸਦੀ ਲੜਕੀ ਨੂੰ ਛੱਡ ਕੇ ਉਸ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।