ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਪਰੈਲ
ਸਥਾਨਕ ਸੈਕਟਰ-42 ’ਤੇ ਸਥਿਤ ਕੋਵਿਡ ਟੈਸਟ ਬੂਥਾਂ ਵਿੱਚੋਂ 2 ਏਸੀ ਚੋਰੀ ਹੋ ਗਏ ਹਨ ਜਿਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-36 ਦੀ ਪੁਲੀਸ ਨੇ ਕੇਸ ਦਰਜ ਕਰਕੇ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ।
ਮੁਲਜ਼ਮਾਂ ਦੀ ਪਛਾਣ ਧਰਮਜੀਤ ਸਿੰਘ ਵਾਸੀ ਸੈਕਟਰ-15 ਖਰੜ ਅਤੇ ਹਰਜੋਤ ਸਿੰਘ ਵਾਸੀ ਖਰੜ ਵਜੋਂ ਹੋਈ ਹੈ। ਇਹ ਕਾਰਵਾਈ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਥਿਤ ਦੋਸ਼ੀਆਂ ਨੇ ਲੰਘੀ ਰਾਤ ਸੈਕਟਰ-42 ਝੀਲ ’ਤੇ ਸਥਿਤ ਕਰੋਨਾ ਟੈਸਟ ਬੂਥਾਂ ਤੋਂ ਦੋ ਏਸੀ ਚੋਰੀ ਕਰ ਲਏ ਹਨ। ਥਾਣਾ ਸੈਕਟਰ-36 ਦੀ ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।