ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਕਤੂਬਰ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ 608 ਗਰਾਮ ਚਰਸ ਅਤੇ 112.58 ਗਰਾਮ ਹੈਰੋਈਨ ਸਣੇ ਕਾਬੂ ਕੀਤਾ ਹੈ। ਇਹ ਕਾਰਵਾਈ ਥਾਣਾ ਸੈਕਟਰ-3 ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਨੇ ਸੈਕਟਰ-2/11 ਅਤੇ ਪੀਈਸੀ ਲਾਈਟ ਪੁਆਇੰਟ ਦੇ ਨਜ਼ਦੀਕ ਨਾਕਾਬੰਦੀ ਦੌਰਾਨ 32 ਸਾਲਾਂ ਦੇ ਵਿਨੀਤ ਠਾਕੁਰ ਵਾਸੀ ਨਵਾਂ ਗਾਓਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਊਸ ਕੋਲੋਂ 608 ਗਰਾਮ ਚਰਸ ਬਰਾਮਦ ਕੀਤੀ। ਇਸੇ ਥਾਣੇ ਦੀ ਪੁਲੀਸ ਨੇ ਸੈਕਟਰ-4-5-8-9 ਚੌਕ ਵਿੱਚ ਨਾਕਾਬੰਦੀ ਦੌਰਾਨ 24 ਸਾਲਾਂ ਦੇ ਜਸਵਿੰਦਰ ਵਾਸੀ ਆਨੰਦਪੁਰ ਸਾਹਿਬ ਨੂੰ 112.58 ਗਰਾਮ ਹੈਰੋਇਨ ਸਣੇ ਕਾਬੂ ਕੀਤਾ। ਥਾਣਾ ਸੈਕਟਰ-3 ਦੀ ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਸੈਕਟਰ-3 ਦੀ ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਊਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ। ਪੁਲੀਸ ਨੇ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰਨ ਲਈ ਪੁਲੀਸ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਪੁਲੀਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਵਾਂ ਮੁਲਜ਼ਮਾਂ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਦੇ ਅਪਰਾਧਕ ਪਿਛੋਕੜ ਬਾਰੇ ਪੁੱਛ-ਪੜਤਾਲ ਕੀਤੀ ਜਾਵੇਗੀ ਅਤੇ ਇਸ ਤਸਕਰੀ ਦੇ ਧੰਦੇ ਨਾਲ ਸਬੰਧਤ ਹੋਰਨਾਂ ਮੈਂਬਰਾਂ ਬਾਰੇ ਪੁੱਛਗਿੱਛ ਕੀਤੀ ਜਾ ਜਾਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਗੈਂਗਸਟਰਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਨਸ਼ਾ ਤਸਕਰਾਂ ਨੇ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।