DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੈਰੋਇਨ ਸਣੇ ਦੋ ਮੁਲਜ਼ਮ ਕਾਬੂ

ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।
Advertisement
ਬਲਵਿੰਦਰ ਰੈਤ

ਨੰਗਲ, 27 ਅਪਰੈਲ

Advertisement

ਨੰਗਲ ਪੁਲੀਸ ਨੇ ਦੋ ਨੌਜਵਾਨਾਂ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਅੱਜ ਪੁਲੀਸ ਥਾਣਾ ਨੰਗਲ ਵਿੱਚ ਡੀਐੱਸਪੀ ਕੁਲਬੀਰ ਸਿੰਘ ਅਤੇ ਐੱਸਐੱਚਓ ਰੋਹਿਤ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਨੰਗਲ ਪੁਲੀਸ ਅਤੇ ਸੀਆਈਏ ਸਟਾਫ ਵੱਲੋਂ ਮੁਖਬਰ ਦੀ ਇਤਲਾਹ ’ਤੇ ਖੇੜਾ ਕਲਮੋਟ ਤੋਂ ਨਾਨਗਰਾਂ ਆ ਰਹੀ ਇੱਕ ਗੱਡੀ ਨੂੰ ਨਾਨਗਰਾਂ ਸ਼ਮਸ਼ਾਨਘਾਟ ਨੇੜੇ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ ਵਿੱਚ ਸਵਾਰ ਦੋ ਨੌਜਵਾਨਾਂ ਕੋਲੋਂ 450 ਗਰਾਮ ਹੈਰੋਇਨ ਬਰਾਮਦ ਹੋਈ।

Advertisement

ਦੋਵਾਂ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ। ਡੀਐੱਸਪੀ ਨੰਗਲ ਕੁਲਬੀਰ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਪ੍ਰਿੰਸ ਰਾਣਾ ਪੁੱਤਰ ਬਲਰਾਮ ਸਿੰਘ ਵਾਸੀ ਭਲਾਣ, ਪੁਲੀਸ ਥਾਣਾ ਨੰਗਲ ਅਤੇ ਸਹਿਲ ਪੁੱਤਰ ਭਾਗ ਸਿੰਘ ਵਾਸੀ ਬੀਣੇਵਾਲਾ ਪੁਲੀਸ ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ 5500 ਰੁਪਏ ਦੀ ਨਕਦੀ ਵੀ ਮਿਲੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਐੱਨਡੀਪੀਐੱਸ ਐਕਟ ਤਹਿਤ ਦੋ ਪਰਚੇ ਦਰਜ ਹਨ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ, ਜਿਨ੍ਹਾਂ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਪ੍ਰਾਪਤ ਹੋਇਆ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿੱਥੋਂ ਲਿਆ ਰਹੇ ਸਨ ਤੇ ਕਿੱਥੇ ਵੇਚਣਾ ਸੀ।

Advertisement
×