ਚੰਡੀਗੜ੍ਹ: ਇੱਥੋਂ ਦੇ 12 ਵਿੰਗ ਏਅਰ ਫੋਰਸ ਸਟੇਸ਼ਨ ਵਿੱਚ ਸਥਿਤ ਯੂਕੋ ਬੈਂਕ ਦੀ ਬ੍ਰਾਂਚ ਦੇ ਬਾਹਰ ਲੱਗੀ ਏਟੀਐੱਮ ਮਸ਼ੀਨ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਦੋ ਜਣਿਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਛਾਣ 25 ਸਾਲਾਂ ਮੋਨੂੰ ਰਾਮ ਵਾਸੀ ਜ਼ੀਰਕਪੁਰ ਅਤੇ ਇੱਕ ਨਬਾਲਗ ਨੌਜਵਾਨ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-31 ਦੀ ਪੁਲੀਸ ਨੇ ਬੈਂਕ ਮੈਨੇਜਰ ਕਵਿਤਾ ਰਾਣੀ ਸਿੰਘਾਲ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਦੋ ਜਣਿਆਂ ਨੇ ਏਟੀਐੱਮ ਮਸ਼ੀਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ ਪਰ ਕਾਮਯਾਬ ਨਾ ਹੋ ਸਕੇ। ਪੁਲੀਸ ਨੇ ਦੋਵਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। -ਟਨਸ