ਚੰਡੀਗੜ੍ਹ ਵਿੱਚ ਕੋਠੀ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਪੱਤਰਕਾਰ ਸਣੇ ਦੋ ਗ੍ਰਿਫ਼ਤਾਰ

ਚੰਡੀਗੜ੍ਹ ਵਿੱਚ ਕੋਠੀ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਪੱਤਰਕਾਰ ਸਣੇ ਦੋ ਗ੍ਰਿਫ਼ਤਾਰ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 2 ਮਾਰਚ

ਸਥਾਨਕ ਸੈਕਟਰ-37 ਵਿੱਚ ਸਥਿਤ ਕੋਠੀ ’ਤੇ ਕਬਜ਼ਾ ਕਰਨ ਤੇ ਕੋਠੀ ਦੇ ਮਾਲਕ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲੀਸ ਨੇ ਨੌਂ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਪੱਤਰਕਾਰ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਹੋਰਨਾਂ 7 ਮੁਲਜ਼ਮਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੱਤਰਕਾਰ ਸੰਜੀਵ ਮਹਾਜਨ ਅਤੇ ਮਨੀਸ਼ ਗੁਪਤਾ ਵਜੋਂ ਹੋਈ। ਇਸ ਤੋਂ ਇਲਾਵਾ ਸੱਤਪਾਲ ਡਾਗਰ, ਅਰਵਿੰਦਰ ਸਿੰਗਲਾ, ਖਲਿੰਦਰ ਸਿੰਘ ਕਾਦੀਆਨ, ਅਸ਼ੋਕ ਅਰੋੜਾ, ਸੌਰਭ ਗੁਪਤਾ, ਸ਼ੇਖਰ, ਦਲਜੀਤ ਸਿੰਘ ਅਤੇ ਸੁਰਜੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਇਹ ਕਾਰਵਾਈ ਸੈਕਟਰ-31 ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਅਨੁਸਾਰ ਸੈਕਟਰ-37 ਵਿੱਚ ਰਹਿਣ ਵਾਲੇ ਰਾਹੁਲ ਮਹਿਤਾ ਦੇ ਮਾਂ-ਪਿਉ ਅਤੇ ਭਰਾ ਦੀ ਮੌਤ ਹੋ ਗਈ ਹੈ ਜੋ ਕਿ ਹੁਣ ਇਕੱਲਾ ਕੋਠੀ ਦਾ ਮਾਲਕ ਸੀ। ਉਸ ਦੀ ਸਿਹਤ ਠੀਕ ਨਾ ਹੋਣ ਕਰਕੇ ਉਹ ਦਵਾਈ ਲੈਣ ਡਾਕਟਰ ਕੋਲ ਜਾਂਦਾ ਸੀ। ਇਸੇ ਦਾ ਫਾਇਦਾ ਚੁੱਕਦਿਆਂ ਮੁਲਜ਼ਮਾਂ ਨੇ ਉਸ ਦੇ ਮਕਾਨ ’ਤੇ ਕਬਜ਼ਾ ਕਰ ਲਿਆ। ਇਸ ਦੌਰਾਨ ਉਸ ਨਾਲ ਟਾਰਚਰ ਕਰਦਿਆਂ ਕੋਠੀ ਦੀ ਪਾਵਰ ਆਫ ਅਟਾਰਨੀ ਤਿਆਰ ਕਰਵਾ ਕੇ ਕੋਠੀ ਆਪਣੇ ਨਾਮ ਕਰਵਾ ਲਈ ਹੈ। ਸ਼ਿਕਾਇਤਕਰਤਾ ਅਨੁਸਾਰ ਇਨ੍ਹਾਂ ਵਿਅਕਤੀਆਂ ਨੇ ਉਸ ਨੂੰ ਸ਼ਰੀਰਕ ਤੌਰ ’ਤੇ ਤਸ਼ੱਦਦ ਕਰਦਿਆਂ ਗੁਜਰਾਤ ਦੇ ਇਕ ਆਸ਼ਰਮ ਵਿੱਚ ਭਰਤੀ ਕਰਵਾ ਦਿੱਤਾ ਹੈ ਜਿਸ ਨੂੰ ਹੁਣ ਰਾਜਸਥਾਨ ਦੇ ਆਸ਼ਰਮ ਵਿੱਚ ਰੱਖਿਆ ਹੋਇਆ ਹੈ। ਚੰਡੀਗੜ੍ਹ ਪੁਲੀਸ ਨੇ ਇਸ ਮਾਮਲੇ ਸਬੰਧੀ ਜਾਂਚ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ, ਇੱਥੋਂ ਉਨ੍ਹਾਂ ਦਾ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਮਿਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All