ਧੋਖਾਧੜੀ ਦੇੇ ਦੋਸ਼ ਹੇਠ ਦੋ ਗ੍ਰਿਫ਼ਤਾਰ
ਮੁਹਾਲੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੁਤਾਬਕ ਇਹ ਵਿਅਕਤੀ ਫੇਜ਼ 11 ਦੀ ਮਾਰਕੀਟ ਵਿਚਲੇ ਸ਼ੋਅਰੂਮਾਂ ਵਿੱਚ ਬਿਨਾਂ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਾ ਕੰਮ ਕਰ ਰਹੇ ਸਨ। ਡੀ ਐੱਸ...
Advertisement
ਮੁਹਾਲੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੁਤਾਬਕ ਇਹ ਵਿਅਕਤੀ ਫੇਜ਼ 11 ਦੀ ਮਾਰਕੀਟ ਵਿਚਲੇ ਸ਼ੋਅਰੂਮਾਂ ਵਿੱਚ ਬਿਨਾਂ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਾ ਕੰਮ ਕਰ ਰਹੇ ਸਨ। ਡੀ ਐੱਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਫੇਜ਼ 11 ਵਿੱਚ ਨਿਤਿਨ ਵਾਸੀ ਪਿੰਡ ਕੈਂਬਵਾਲਾ, ਮੋਹਿਤ ਵਾਸੀ ਪਿੰਡ ਇੰਦਪੁਰ, ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼), ਰਵੀ ਸਾਗਰ, ਪ੍ਰੇਮ ਸਾਗਰ ਅਤੇ ਜੋਤੀ ਆਦਿ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਕਾਰਵਾਈ ਕਰਦਿਆਂ ਮੌਕੇ ’ਤੇ ਨਿਤਿਨ ਅਤੇ ਮੋਹਿਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਬਾਕੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ।
Advertisement
Advertisement
