ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 23 ਸਤੰਬਰ
ਚੰਡੀਗੜ੍ਹ ਪੁਲੀਸ ਨੇ ਸਨੈਚਿੰਗ ਦੇ ਕੇਸ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਸਟੇਸ਼ਨ ਸੈਕਟਰ-31 ਦੀ ਟੀਮ ਨੇ ਐਸਐਚਓ ਬਲਦੇਵ ਕੁਮਾਰ ਦੀ ਅਗਵਾਈ ਹੇਠ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਰਣਬੀਰ ਸਿੰਘ ਉਰਫ ਗੱਗੀ ਵਾਸੀ ਮਾਤਾ ਗੁਜਰੀ ਕਲੋਨੀ ਬੱਸੀ ਪਠਾਣਾਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਉਮਰ 20 ਸਾਲ ਅਤੇ ਰਜਿੰਦਰ ਸਿੰਘ ਉਰਫ਼ ਪ੍ਰੀਤ ਵਾਸੀ ਪਿੰਡ ਘੇਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਉਮਰ 23 ਸਾਲ ਵਜੋਂ ਹੋਈ ਹੈ। ਜ਼ੀਰਕਪੁਰ ਵਾਸੀ ਸ਼ਿਵ ਚੌਧਰੀ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ 18 ਜੁਲਾਈ ਨੂੰ ਰਾਮਦਰਬਾਰ ਦੇ ਸਰਕਾਰੀ ਸਕੂਲ ਨੇੜੇ ਦੋ ਲੜਕੇ ਬੁਲੇਟ ਮੋਟਰਸਾਈਕਲ ‘ਤੇ ਆਏ ਅਤੇ ਉਸ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ ਸਨ।