ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੁਲਾਈ
ਸਥਾਨਕ ਪੁਲੀਸ ਨੇ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ’ਤੇ ਸ਼ਰਾਬ ਪੀ ਕੇ ਸ਼ਹਿਰ ਵਿੱਚ ਹੰਗਾਮਾ ਕਰਨ ਵਾਲੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਨੇ ਰਾਧੇ ਸ਼ਿਆਮ ਵਾਸੀ ਕਿਸ਼ਨਗੜ੍ਹ ਅਤੇ ਜਤਿੰਦਰ ਕੁਮਾਰ ਵਾਸੀ ਕਿਸ਼ਨਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਜਣੇ ਭਗਵਾਨਪੁਰ ਰੋੜ ’ਤੇ ਸ਼ਰਾਬ ਪੀ ਕੇ ਹੰਗਾਮਾ ਕਰ ਰਹੇ ਸਨ। ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।