ਗੈਂਗਸਟਰਾਂ ਦੀ ਨਿਸ਼ਾਨਦੇਹੀ ’ਤੇ ਦੋ ਗ੍ਰਿਫ਼ਤਾਰ : The Tribune India

ਗੈਂਗਸਟਰਾਂ ਦੀ ਨਿਸ਼ਾਨਦੇਹੀ ’ਤੇ ਦੋ ਗ੍ਰਿਫ਼ਤਾਰ

ਗੈਂਗਸਟਰਾਂ ਦੀ ਨਿਸ਼ਾਨਦੇਹੀ ’ਤੇ ਦੋ ਗ੍ਰਿਫ਼ਤਾਰ

ਮੁਲਜ਼ਮਾਂ ਨੂੰ ਅਦਾਲਤ ਵਿੱਚੋਂ ਬਾਹਰ ਲਿਆਂਦੀ ਹੋਈ ਢਕੌਲੀ ਪੁਲੀਸ। -ਫੋਟੋ: ਰੂਬਲ

ਹਰਜੀਤ ਸਿੰਘ

ਜ਼ੀਰਕਪੁਰ, 12 ਅਗਸਤ

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਲੰਘੇ ਦਿਨ ਢਕੌਲੀ ਖੇਤਰ ਵਿੱਚ ਫੜੇ ਗਏ ਬੰਬੀਹਾ ਗਰੁੱਪ ਦੇ ਤਿੰਨ ਗੈਂਗਸਟਰਾਂ ਨੂੰ ਅੱਜ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਪੰਜ ਦਿਨਾਂ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਏਜੀਟੀਐੱਫ ਵੱਲੋਂ ਇਨ੍ਹਾਂ ਤਿੰਨ ਗੈਂਗਸਟਰਾਂ ਦੀ ਨਿਸ਼ਾਨਦੇਹੀ ’ਤੇ ਅੱਜ ਦੋ ਹੋਰ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।

ਜ਼ਿਕਰਯੋਗ ਹੈ ਕਿ ਬੰਬੀਹਾ ਗੈਂਗ ਦੇ ਹਰਪ੍ਰੀਤ ਸਿੰਘ ਉਰਫ਼ ਹੈਪੀ ਭੁੱਲਰ, ਰਾਜਵਿੰਦਰ ਸਿੰਘ ਅਤੇ ਪਰਮਬੀਰ ਸਿੰਘ ਉਰਫ਼ ਬੌਬੀ ਨੂੰ ਹਥਿਆਰ, ਨਕਦੀ, ਹੈਰੋਇਨ ਅਤੇ ਗਹਿਣਿਆਂ ਸਣੇ ਕਾਬੂ ਕੀਤਾ ਗਿਆ ਸੀ। ਪੁਲੀਸ ਵੱਲੋਂ ਅੱਜ ਕਾਬੂ ਕੀਤੇ ਦੋ ਗੈਂਗਸਟਰਾਂ ਦੀ ਪਛਾਣ ਰਾਜੇਸ਼ ਕੁਮਾਰ ਵਾਸੀ ਕਿਸ਼ਨਪੁਰਾ, ਸੰਗਰੂਰ ਅਤੇ ਪ੍ਰੀਤਪਾਲ ਸਿੰਘ ਵਾਸੀ ਸੰਗਰੂਰ ਸ਼ਾਮਲ ਹਨ ਜਿਨ੍ਹਾਂ ਨੂੰ 13 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕਰ ਪੁਲੀਸ ਰਿਮਾਂਡ ਮੰਗਿਆ ਜਾਏਗਾ।

ਥਾਣਾ ਮੁਖੀ ਸਿਮਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਹ ਗੈਂਗਸਟਰ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਹੈੱਪੀ ਭੁੱਲਰ ਜਲੰਧਰ ਦੇ ਫਾਈਨਾਂਸਰ ਗੁਰਮੀਤ ਸਿੰਘ ਉਰਫ਼ ਟਿੰਕੂ ਅਤੇ ਜੈਪਾਲ ਗਰੁੱਪ ਦੇ ਵਿਰੋਧੀ ਗੈਂਗ ਦੇ ਮੈਂਬਰ ਇੰਦਰਜੀਤ ਸਿੰਘ ਉਰਫ਼ ਟਿੰਡਾ ਦੇ ਦੋ ਕਤਲ ਕੇਸਾਂ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਮੁਲਜ਼ਮ ਫਿਰੋਜ਼ਪੁਰ ਅਤੇ ਚੰਡੀਗੜ੍ਹ ਵਿੱਚ ਦਰਜ ਦੋ ਹੋਰ ਅਪਰਾਧਿਕ ਕੇਸਾਂ ਵਿੱਚ ਲੋੜੀਂਦਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...

ਸ਼ਹਿਰ

View All