ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਲੱਖ ਰੁਪਏ ਦੀ ਨਕਦੀ, ਸੋਨੇ ਦੀ ਚੇਨ, ਅਗੂੰਠੀ ਅਤੇ 85 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਸੈਕਟਰ-25 ਦੇ ਵਸਨੀਕ ਹਰਿੰਦਰ ਅਰੋੜਾ ਨੇ ਪੁਲੀਸ ਚੌਕੀ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਦਾ ਤਾਲਾ ਤੋੜ ਕੇ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਚੰਡੀਮੰਦਰ ਪੁਲੀਸ ਸਟੇਸ਼ਨ ਵਿੱਚ ਚੋਰੀ ਦਾ ਕੇਸ ਦਰਜ ਕੀਤਾ ਸੀ ਅਤੇ ਜਾਂਚ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਆਕਾਸ਼ ਉਰਫ਼ ਕਾਸ਼ੋ (26 ਸਾਲ) ਤੇ ਅਕਬਰ ਉਰਫ਼ ਲੱਕੀ ਨੂੰ ਗ੍ਰਿਫ਼ਤਾਰ ਕੀਤਾ ਸੀ। ਰਿਮਾਂਡ ਦੌਰਾਨ ਦੋਵਾਂ ਮੁਲਜ਼ਮਾਂ ਤੋਂ 1-1 ਲੱਖ ਰੁਪਏ ਨਕਦ ਅਤੇ 30 ਗ੍ਰਾਮ ਸੋਨਾ ਬਰਾਮਦ ਕੀਤਾ।