ਹੈਰੋਇਨ ਤੇ ਪਿਸਤੌਲ ਸਣੇ ਦੋ ਕਾਬੂ
ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 19 ਜੁਲਾਈ ਪੁਲੀਸ ਦੇ ਐਂਟੀ-ਨਾਰਕੌਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈੱਲ ਕੈਂਪ ਐਟ ਫੇਜ਼-7 ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਛਾਂਗਾ ਰਾਏ ਉਤਾੜ, ਜ਼ਿਲ੍ਹਾ ਫਿਰੋਜ਼ਪੁਰ ਹਾਲ ਕਿਰਾਏਦਾਰ ਆਂਸਲ (ਨੇੜੇ ਲਾਂਡਰਾਂ) ਤੇ ਗੁਰਪ੍ਰੀਤ ਸਿੰਘ ਵਾਸੀ ਢਾਣੀ ਡੰਡੇ ਵਾਲੀ, ਜ਼ਿਲ੍ਹਾ...
Advertisement
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਜੁਲਾਈ
Advertisement
ਪੁਲੀਸ ਦੇ ਐਂਟੀ-ਨਾਰਕੌਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈੱਲ ਕੈਂਪ ਐਟ ਫੇਜ਼-7 ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਛਾਂਗਾ ਰਾਏ ਉਤਾੜ, ਜ਼ਿਲ੍ਹਾ ਫਿਰੋਜ਼ਪੁਰ ਹਾਲ ਕਿਰਾਏਦਾਰ ਆਂਸਲ (ਨੇੜੇ ਲਾਂਡਰਾਂ) ਤੇ ਗੁਰਪ੍ਰੀਤ ਸਿੰਘ ਵਾਸੀ ਢਾਣੀ ਡੰਡੇ ਵਾਲੀ, ਜ਼ਿਲ੍ਹਾ ਫਾਜ਼ਿਲਕਾ ਨੂੰ ਗ੍ਰਿਫ਼ਤਾਰ ਕਰਕੇ .32 ਬੋਰ ਦਾ ਨਾਜਾਇਜ਼ ਪਿਸਤੌਲ, ਤਿੰਨ ਕਾਰਤੂਸ ਤੇ 100 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਤੇ ਗੁਰਪ੍ਰੀਤ ਸਿੰਘ ਖਰੜ-ਮੁਹਾਲੀ ਏਰੀਆ ਵਿੱਚ ਮੋਟਰਸਾਈਕਲ ’ਤੇ ਹੋ ਕੇ ਹੈਰੋਇਨ ਸਪਲਾਈ ਕਰਦੇ ਹਨ। ਐੱਸਐੱਸਪੀ ਨੇ ਦੱਸਿਆ ਕਿ ਗੁਪਤ ਸੂਚਨਾ ਨੂੰ ਆਧਾਰ ਬਣਾ ਕੇ ਬਲੌਂਗੀ ਥਾਣੇ ਐਨਡੀਪੀਐੱਸ ਤੇ ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
Advertisement
×