ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੇਢ ਕਿਲੋ ਅਫ਼ੀਮ ਸਣੇ ਦੋ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਮੰਡੀ ਗੋਬਿੰਦਗੜ੍ਹ, 10 ਜੁਲਾਈ ਮੰਡੀ ਗੋਬਿੰਦਗੜ੍ਹ ਪੁਲੀਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਉਪ ਪੁਲੀਸ ਕਪਤਾਨ ਗੁਰਪ੍ਰੀਤ ਸਿੰਘ ਦੀ ਰਹਿਨਮਾਈ ਅਤੇ ਐੱਸਐੱਚਓ ਮਨਪ੍ਰੀਤ ਸਿੰਘ ਦਿਓਲ ਦੀ ਨਿਗਰਾਨੀ ਹੇਠ ਮੱਧ ਪ੍ਰਦੇਸ਼ ਦੇ ਦੋ ਵਿਅਕਤੀਆਂ ਨੂੰ ਡੇਢ ਕਿਲੋ ਅਫੀਮ...
Advertisement

ਨਿੱਜੀ ਪੱਤਰ ਪ੍ਰੇਰਕ

ਮੰਡੀ ਗੋਬਿੰਦਗੜ੍ਹ, 10 ਜੁਲਾਈ

Advertisement

ਮੰਡੀ ਗੋਬਿੰਦਗੜ੍ਹ ਪੁਲੀਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਉਪ ਪੁਲੀਸ ਕਪਤਾਨ ਗੁਰਪ੍ਰੀਤ ਸਿੰਘ ਦੀ ਰਹਿਨਮਾਈ ਅਤੇ ਐੱਸਐੱਚਓ ਮਨਪ੍ਰੀਤ ਸਿੰਘ ਦਿਓਲ ਦੀ ਨਿਗਰਾਨੀ ਹੇਠ ਮੱਧ ਪ੍ਰਦੇਸ਼ ਦੇ ਦੋ ਵਿਅਕਤੀਆਂ ਨੂੰ ਡੇਢ ਕਿਲੋ ਅਫੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਧਰਮਪਾਲ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਨਾਲ ਮੁਗਲ ਮਾਜਰਾ ਨੇੜੇ ਗਸ਼ਤ ਕਰ ਰਹੇ ਸਨ ਕਿ ਸਰਵਿਸ ਰੋਡ ’ਤੇ ਦੋ ਵਿਅਕਤੀ ਪੈਦਲ ਆ ਰਹੇ ਸਨ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਡੇਢ ਕਿਲੋ ਅਫੀਮ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਸ਼ਾਮ ਲਾਲ ਅਤੇ ਕਮਲ ਸਿੰਘ ਸੋਲੰਕੀ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਮੱਧ ਪ੍ਰਦੇਸ਼ ਤੋਂ ਅਫੀਮ ਲਿਆਉਂਦੇ ਸਨ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਵੇਚਦੇ ਸਨ। ਪੁਲੀਸ ਨੇ ਦੋਵਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Advertisement