ਰਿਵਾਲਵਰ ਤੇ ਹੈਰੋਇਨ ਸਣੇ ਦੋ ਗ੍ਰਿਫ਼ਤਾਰ

ਰਿਵਾਲਵਰ ਤੇ ਹੈਰੋਇਨ ਸਣੇ ਦੋ ਗ੍ਰਿਫ਼ਤਾਰ

ਕਾਬੂ ਕੀਤੇ ਮੁਲਜ਼ਮ ਪੁਲੀਸ ਦੀ ਹਿਰਾਸਤ ਵਿੱਚ।

ਮਿਹਰ ਸਿੰਘ
ਕੁਰਾਲੀ, 15 ਜੁਲਾਈ
  

ਇਥੋਂ ਦੀ ਪੁਲੀਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਕੀਤਾ ਹੈ। ਸਥਾਨਕ ਥਾਣਾ ਸਿਟੀ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਕੇਸਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਨੇ ਸਥਾਨਕ ਮੋਰਿੰਡਾ ਰੋਡ ’ਤੇ ਬਡਾਲੀ ਟੀ-ਪੁਆਇੰਟ ’ਤੇ ਬੀਤੀ ਰਾਤ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇਕ ਕਾਰ (ਪੀਬੀ 12 ਐਮ 0627) ਬਡਾਲੀ ਰੋਡ ਵੱਲ ਮੁੜ ਰਹੀ ਸੀ ਤਾਂ ਪੁਲੀਸ ਨੇ  ਸ਼ੱਕ ਦੇ ਆਧਾਰ ’ਤੇ ਕਾਰ ਨੂੰ ਰੋਕ ਕੇ ਉਸ ਵਿੱਚ ਸਵਾਰ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ। ਕਾਰ ਸਵਾਰਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ।  ਮੁਲਜ਼ਮਾਂ ਦੀ ਪਛਾਣ ਨਵਦੀਪ ਸਿੰਘ ਵਾਸੀ ਵਾਰਡ ਨੰਬਰ 14 ਕੁਰਾਲੀ ਅਤੇ ਤੁਸ਼ਾਂਤ ਚੌਹਾਨ ਉਰਫ਼ ਹਿਮਾਂਸ਼ੂ ਵਾਸੀ ਵਾਰਡ ਨੰਬਰ 14 ਕੁਰਾਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਨਵਦੀਪ ਸਿੰਘ ਅਤੇ ਤੁਸ਼ਾਂਤ ਚੌਹਾਨ ਕੋਲੋਂ  ਰਿਵਾਲਵਰ ਅਤੇ 36 ਕਾਰਤੂਸ ਬਰਾਮਦ ਕੀਤੇ ਗਏ ਹਨ। ਦੋਵਾਂ ਖ਼ਿਲਾਫ਼ ਐਨਡੀਪੀਐਸ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ। 

ਕਤਲ ਕੇਸ ਵਿੱਚ ਪਹਿਲਾਂ ਵੀ ਜੇਲ੍ਹ ਜਾ ਚੁੱਕਾ ਹੈ ਮੁਲਜ਼ਮ ਨਵਦੀਪ

ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਵਦੀਪ ਸਿੰਘ ਪਹਿਲਾਂ ਵੀ ਕਤਲ ਕੇਸ ਵਿਚ ਜੇਲ੍ਹ ਵਿੱਚ ਬੰਦ ਰਿਹਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਸ ਰਿਵਾਲਵਰ ਨਾਲ ਕਿਹੜੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਕਾਰਤੂਸ ਕਿੱਥੋਂ ਖਰੀਦੇ ਹਨ। ਬਰਾਮਦ ਹੋਈ ਹੈਰੋਇਨ ਬਾਰੇ ਵੀ ਪੁਲੀਸ ਵੱਲੋਂ ਵੱਖਰੀ ਜਾਂਚ ਕੀਤੀ ਜਾ ਰਹੀ ਹੈ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All