DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੋ ਗੋਲਕਾਂ ਚੋਰੀ

ਲੈਹਲੀ ਚੌਕੀ ਅਧੀਨ ਪੈਂਦੇ ਪਿੰਡ ਆਗਾਂਪੁਰ ਅਤੇ ਤੋਂਗਾਪੁਰ ਦੇ ਗੁਰਦੁਆਰਿਆਂ ਵਿੱਚੋਂ ਗੋਲਕਾਂ ਚੋਰੀ ਹੋਣ ਦੀਆਂ ਘਟਨਾਵਾਂ ਮਗਰੋਂ ਇਲਾਕੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਤੜਕੇ ਲਗਪਗ 2 ਵਜੇ ਅਣਪਛਾਤੇ ਵਿਅਕਤੀ ਗੁਰਦੁਆਰੇ ਅੰਦਰ ਦਾਖ਼ਲ ਹੋਏ ਅਤੇ ਗੋਲਕ ਚੁੱਕ...

  • fb
  • twitter
  • whatsapp
  • whatsapp
Advertisement

ਲੈਹਲੀ ਚੌਕੀ ਅਧੀਨ ਪੈਂਦੇ ਪਿੰਡ ਆਗਾਂਪੁਰ ਅਤੇ ਤੋਂਗਾਪੁਰ ਦੇ ਗੁਰਦੁਆਰਿਆਂ ਵਿੱਚੋਂ ਗੋਲਕਾਂ ਚੋਰੀ ਹੋਣ ਦੀਆਂ ਘਟਨਾਵਾਂ ਮਗਰੋਂ ਇਲਾਕੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਤੜਕੇ ਲਗਪਗ 2 ਵਜੇ ਅਣਪਛਾਤੇ ਵਿਅਕਤੀ ਗੁਰਦੁਆਰੇ ਅੰਦਰ ਦਾਖ਼ਲ ਹੋਏ ਅਤੇ ਗੋਲਕ ਚੁੱਕ ਕੇ ਫ਼ਰਾਰ ਹੋ ਗਏ। ਸੀ ਸੀ ਟੀ ਵੀ ਫੁਟੇਜ ਵਿੱਚ ਦੋ ਜਣੇ ਗੁਰਦੁਆਰਾ ਕੰਪਲੈਕਸ ਵਿੱਚ ਘੁੰਮਦੇ ਤੇ ਗੋਲਕ ਲਿਜਾਂਦੇ ਨਜ਼ਰ ਆ ਰਹੇ ਹਨ। ਸਵੇਰੇ ਜਦੋਂ ਸੰਗਤ ਗੁਰਦੁਆਰਾ ਸਾਹਿਬ ਪਹੁੰਚੀ ਤਾਂ ਗੋਲਕਾਂ ਗਾਇਬ ਸਨ। ਬਾਅਦ ਵਿੱਚ ਦੋਵੇਂ ਪਿੰਡਾਂ ਦੀਆਂ ਗੋਲਕਾਂ ਖੇਤਾਂ ਵਿੱਚ ਪਈਆਂ ਮਿਲੀਆਂ, ਜਿਨ੍ਹਾਂ ਵਿੱਚੋਂ ਨਕਦੀ ਰਕਮ ਕੱਢੀ ਹੋਈ ਸੀ। ਲੈਹਲੀ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement
Advertisement
×