ਪੱਤਰ ਪ੍ਰੇਰਕ
ਬਨੂੜ, 25 ਸਤੰਬਰ
ਥਾਣਾ ਬਨੂੜ ਦੀ ਪੁਲੀਸ ਨੇ ਦੋ ਕਾਰ ਸਵਾਰ ਨੌਜਵਾਨਾਂ ਨੂੰ 90 ਗ੍ਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਦੋਵਾਂ ਨੂੰ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ਉੱਤੇ ਲਗਾਏ ਨਾਕੇ ਉੱਤੇ ਫੜਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਦੋਵੇਂ ਨੌਜਵਾਨ ਬਿਕਰਮ ਸਿੰਘ ਅਤੇ ਮਨਜਿੰਦਰ ਸਿੰਘ ਬਨੂੜ ਦੇ ਵਸਨੀਕ ਹਨ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।