ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਾਰਚ
ਚੰਡੀਗੜ੍ਹ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀਆਂ ਕਰਨ ਸਬੰਧੀ ਦੋ ਕੇਸ ਦਰਜ ਕੀਤੇ ਹਨ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਕੁਲਵੰਤ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਸੈਕਟਰ-17 ਵਿੱਚ ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਕੁਲਵੀਰ ਸਿੰਘ ਤੇ ਹੋਰਨਾਂ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 8.10 ਲੱਖ ਰੁਪਏ ਲੈ ਲਏ ਸਨ ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ। ਇਸੇ ਤਰ੍ਹਾਂ ਥਾਣਾ ਸੈਕਟਰ-39 ਦੀ ਪੁਲੀਸ ਨੇ ਰਾਧਾ ਰਮਨ ਵਾਸੀ ਗੋਰਖਪੁਰ ਦੀ ਸ਼ਿਕਾਇਤ ’ਤੇ ਰਿੰਕੂ, ਗੋਵਿੰਦ ਵਾਸੀਆ ਰਤੀਆ ਹਰਿਆਣਾ ਅਤੇ ਵਿਕਰਮਜੀਤ ਵਾਸੀ ਹੱਲੋਮਾਜਰਾ ਖ਼ਿਲਾਫ਼ 13 ਲੱਖ ਦੀ ਧੋਖਾਧੜੀ ਦਾ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।