ਸਲੇਮਪੁਰ ’ਚ ਦੋ ਰੋਜ਼ਾ ਗੁਰਮਤਿ ਸਮਾਗਮ
ਪਿੰਡ ਸਲੇਮਪੁਰ ਵਿੱੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਵਾਸੀਆਂ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਦੋ ਰੋਜ਼ਾ ਗੁਰਮਿਤ ਪ੍ਰੋਗਰਾਮ ਕਰਵਾਇਆ।...
Advertisement
ਪਿੰਡ ਸਲੇਮਪੁਰ ਵਿੱੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਵਾਸੀਆਂ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਦੋ ਰੋਜ਼ਾ ਗੁਰਮਿਤ ਪ੍ਰੋਗਰਾਮ ਕਰਵਾਇਆ। ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਜਤਿੰਦਰ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਹਰਦੀਪ ਸਿੰਘ, ਜਗਦੀਪ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਧਰਮਪਾਲ, ਅਮਰਜੀਤ ਸਿੰਘ, ਪੰਚ ਸੁਖਵਿੰਦਰ ਸਿੰਘ, ਕਰਨਵੀਰ ਸਿੰਘ, ਪ੍ਰਦੀਪ ਸਿੰਘ, ਧਰਵਿੰਦਰ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ, ਗੁਰਮੁਖ ਸਿੰਘ, ਗੁਰਮੇਲ ਸਿੰਘ, ਕਰਨਜੀਤ ਸਿੰਘ, ਅਜੈਬ ਸਿੰਘ, ਨਿੱਕਾ ਸਿੰਘ ਤੇ ਕੇਸਰ ਸਿੰਘ ਆਦਿ ਹਾਜ਼ਰ ਸਨ।
Advertisement
Advertisement
×