ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਹਿਲਾ ਹੱਤਿਆ ਮਾਮਲੇ ਦੇ ਮੁਲਜ਼ਮ ਦਾ ਦੋ ਦਿਨਾ ਪੁਲੀਸ ਰਿਮਾਂਡ

28 ਜੂਨ ਨੂੰ ਵਾਪਰੀ ਸੀ ਘਟਨਾ; ਜ਼ੇਰੇ ਇਲਾਜ ਮਹਿਲਾ ਨੇ ਅੱਜ ਤੋੜਿਆ ਦਮ
Advertisement

ਖੇਤਰੀ ਪ੍ਰਤੀਨਿਧ

ਐਸ.ਏ.ਐਸ.ਨਗਰ(ਮੁਹਾਲੀ), 6 ਜੁਲਾਈ

Advertisement

ਥਾਣਾ ਮਟੌਰ ਅਧੀਨ ਪੈਂਦੇ ਪਿੰਡ ਮਟੌਰ ਵਿੱਚ ਇੱਕ ਮਹਿਲਾ ਰੀਨਾ ਪਤਨੀ ਮੋਹਣ ਸਿੰਘ ਨੂੰ ਮਾਰਨ ਦੇ ਕਥਿਤ ਦੋਸ਼ਾਂ ਅਧੀਨ ਪੁਲੀਸ ਨੇ ਪਿੰਡ ਮਟੌਰ ਦੇ ਵਸਨੀਕ ਕੁਲਦੀਪ ਸਿੰਘ ਗੋਲਡੀ ਨੂੰ ਹਿਰਾਸਤ ਵਿਚ ਲਿਆ ਹੈ। ਪੁਲੀਸ ਨੇ ਉਸ ਦਾ ਦੋ ਦਿਨਾਂ ਦਾ ਪੁਲੀਸ ਰਿਮਾਂਡ ਹਾਸਿਲ ਕੀਤਾ ਹੈ ਅਤੇ ਉਸ ਨੂੰ ਅੱਠ ਜੁਲਾਈ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲੀਸ ਵੱਲੋਂ ਕਾਬੂ ਕੀਤਾ ਗਿਆ ਮੁਲਜ਼ਮ ਮ੍ਰਿਤਕ ਮਹਿਲਾ ਦੇ ਸਹੁਰੇ ਪਰਿਵਾਰਾਂ ਵਿਚੋਂ ਹੀ ਦੱਸਿਆ ਜਾ ਰਿਹਾ ਹੈ। ਘਟਨਾ 28 ਜੂਨ ਨੂੰ ਵਾਪਰੀ ਸੀ। ਜਿਸ ਮਗਰੋਂ ਗੰਭੀਰ ਹਾਲਤ ਵਿਚ ਮਹਿਲਾ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਕਥਿਤ ਮੁਲਜ਼ਮ ਕੁਲਦੀਪ ਸਿੰਘ ਨੇ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਤੇ ਉਨ੍ਹਾਂ ਨੂੰ ਵੀ ਉਸੇ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕਾ ਦੇ ਪਤੀ ਦੀ ਭੂਆ ਦੇ ਪੁੱਤਰ ਮਨਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੁਲਦੀਪ ਸਿੰਘ ਖ਼ਿਲਾਫ਼ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਸ਼ਿਕਾਇਤ ਕਰਤਾ ਨੇ ਆਪਣੇ ਬਿਆਨਾਂ ਵਿੱਚ ਕਥਿਤ ਮੁਲਜ਼ਮ ਉੱਤੇ ਮਹਿਲਾ ਦਾ ਗਲ੍ਹਾ ਘੋਟਣ ਦੇ ਦੋਸ਼ ਲਗਾਏ ਸਨ। ਮਾਮਲੇ ਦੇ ਜਾਂਚ ਅਧਿਕਾਰੀ ਗੁਰਜੀਤ ਸਿੰਘ ਨੇ ਸੰਪਰਕ ਕਰਨ ’ਤੇ ਰੀਨਾ ਦੀ ਮੌਤ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦਾ ਸੋਮਵਾਰ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿਚੋਂ ਪੋਸਟ ਮਾਰਟਮ ਕਰਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਖ਼ਿਲਾਫ਼ ਦਰਜ ਕੇਸ ਵਿਚ ਕਤਲ ਦੀਆਂ ਧਾਰਾਵਾਂ ਸ਼ਾਮਲ ਕਰਨ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਿਮਾਂਡ ਹਾਸਿਲ ਕਰਨ ਮਗਰੋਂ ਪੁੱਛ-ਪੜਤਾਲ ਜਾਰੀ ਹੈ।

Advertisement