ਦੇਸ਼ ਭਗਤ ਯੂਨੀਵਰਸਿਟੀ ਵਿੱਚ ਦੋ ਰੋਜ਼ਾ ਵਿਜ਼ਨ ਟੈਕ ਫੈਸਟ ਸ਼ੁਰੂ
ਦੇਸ਼ ਭਗਤ ਯੂਨੀਵਰਸਿਟੀ ਵਿੱਚ ਇੰਜੀਨੀਅਰਿੰਗ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਦੇ ਟੈਕਨੋ ਕਲੱਬ ਵੱਲੋਂ ਦੋ ਰੋਜ਼ਾ ਵਿਜ਼ਨ ਟੈਕ ਫੈਸਟ 2025 ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਸੁਸ਼ੀਲ ਮਿੱਤਲ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਰੋਜ਼ਾਨਾ ਜੀਵਨ ਵਿੱਚ ਖੋਜ ਅਤੇ ਨਵੀਨਤਾ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਇੰਜੀਨੀਅਰ ਦਿਵਸ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਉਦਘਾਟਨੀ ਸੈਸ਼ਨ ਦੀ ਸਮਾਪਤੀ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਨੇ ਇੱਕ ਜੀਵੰਤ ਅਤੇ ਪ੍ਰਭਾਵਸ਼ਾਲੀ ਸਮਾਗਮ ਦੀ ਮੇਜ਼ਬਾਨੀ ਲਈ ਪ੍ਰਬੰਧਕ ਟੀਮ ਦੀ ਸ਼ਲਾਘਾ ਕੀਤੀ। ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਨਵੀਨਤਾ ਦੀ ਰੀੜ੍ਹ ਦੀ ਹੱਡੀ ਵਜੋਂ ਇੰਜੀਨੀਅਰਾਂ ਦੀ ਭੂਮਿਕਾ ’ਤੇ ਚਾਨਣਾ ਪਾਇਆ ਜਦੋਂ ਕਿ ਡਿਪਟੀ ਡਾਇਰੈਕਟਰ ਡਾ. ਖੁਸ਼ਬੂ ਬਾਂਸਲ ਨੇ ਫੈਸਟ ਦੇ ਥੀਮ ਪੇਸ਼ ਕੀਤੇ। ਉਦਘਾਟਨ ਉਪਰੰਤ ਮੁੱਖ-ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੇ ਪ੍ਰੋਜੈਕਟ ਸਟਾਲਾਂ ਅਤੇ ਯੂਨੀਵਰਸਿਟੀ ਪ੍ਰਯੋਗਸ਼ਾਲਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਭਾਗੀਦਾਰਾਂ ਨੇ ਪ੍ਰੋਜੈਕਟ, ਹੈਕਾਥੌਨ ਪ੍ਰੋਟੋਟਾਈਪ ਅਤੇ ਅਸਲ-ਸੰਸਾਰ ਐਪਲੀਕੇਸ਼ਨ ਪੇਸ਼ ਕੀਤ