ਧਨਾਸ ਪੁਲੀਸ ਕੰਪਲੈਕਸ ਵਿੱਚ ਦੋ ਮੁਲਾਜ਼ਮ ਭਿੜੇ
ਧਨਾਸ ਵਿੱਚ ਸਥਿਤ ਪੁਲੀਸ ਕੰਪਲੈਕਸ ’ਚ ਦੇਰ ਸ਼ਾਮ ਦੋ ਕਾਂਸਟੇਬਲਾਂ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਇੱਕ ਮੁਲਾਜ਼ਮ ਵੱਲੋਂ ਦੂਜੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਾਰੰਗਪੁਰ ਦੀ ਪੁਲੀਸ ਨੇ ਘਟਨਾ ਵਾਲੀ...
Advertisement
ਧਨਾਸ ਵਿੱਚ ਸਥਿਤ ਪੁਲੀਸ ਕੰਪਲੈਕਸ ’ਚ ਦੇਰ ਸ਼ਾਮ ਦੋ ਕਾਂਸਟੇਬਲਾਂ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਇੱਕ ਮੁਲਾਜ਼ਮ ਵੱਲੋਂ ਦੂਜੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਾਰੰਗਪੁਰ ਦੀ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇ ਦੋਵਾਂ ਕਾਂਸਟੇਬਲਾਂ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਦੇ ਕਾਂਸਟੇਬਲਾਂ ਸੁਭਾਸ਼ ਅਤੇ ਅਮਿਤ ਵਿੱਚ ਅੱਜ ਸ਼ਾਮ ਨੂੰ ਤਕਰਾਰ ਹੋ ਗਈ। ਇਸ ਤੋਂ ਬਾਅਦ ਦੋਵਾਂ ਵਿੱਚ ਝਗੜਾ ਵਧ ਗਿਆ ਅਤੇ ਅਮਿਤ ਨੇ ਸੁਭਾਸ਼ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਝਗੜੇ ਦੀ ਜਾਣਕਾਰੀ ਮਿਲਦੇ ਹੀ ਉੱਥੇ ਮੌਜੂਦ ਹੋਰਨਾਂ ਪੁਲੀਸ ਮੁਲਾਜ਼ਮਾਂ ਨੇ ਦੋਵਾਂ ਨੂੰ ਛੁਡਵਾਇਆ। ਇਸ ਤੋਂ ਬਾਅਦ ਸੁਭਾਸ਼ ਨੂੰ ਸੈਕਟਰ-16 ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਥਾਣਾ ਸਾਰੰਗਪੁਰ ਦੀ ਪੁਲੀਸ ਵੱਲੋਂ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
