ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਖਨਾ ਝੀਲ ਦੇ ਦੋ ਫਲੱਡ ਗੇਟ ਖੋਲ੍ਹੇ; ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ

ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਬਾਅਦ ਦੁਪਹਿਰ ਪਏ ਭਾਰੀ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ 1163 ਫੁੱਟ ਤੋਂ ਟੱਪ ਗਿਆ ਹੈ। ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਟੱਪਣ ਕਰਕੇ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਦੋ...
ਸੁਖਨਾ ਝੀਲ ਦੀ ਫਾਈਲ ਫੋਟੋ।
Advertisement

ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਬਾਅਦ ਦੁਪਹਿਰ ਪਏ ਭਾਰੀ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ 1163 ਫੁੱਟ ਤੋਂ ਟੱਪ ਗਿਆ ਹੈ। ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਟੱਪਣ ਕਰਕੇ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਦੋ ਫਲੱਡ ਗੇਟ ਖੋਲ੍ਹ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਗੇਟ 3.45 ਉੱਤੇ ਅਤੇ ਦੂਜਾ 5.15 ਵਜੇ ਦੇ ਕਰੀਬ ਖੋਲ੍ਹਿਆ ਹੈ।

ਸੁਖਨਾ ਝੀਲ ਦੇ ਦੋ ਫਲੱਡ ਗੇਟ ਖੋਲ੍ਹਣ ਕਰਕੇ ਸੁਖਨਾ ਚੋਅ ਵਿੱਚ ਪਾਣੀ ਦੀ ਆਮਦ ਇਕਦਮ ਵਧ ਗਈ ਹੈ, ਜਿਸ ਕਰਕੇ ਯੂਟੀ ਪ੍ਰਸ਼ਾਸਨ ਨੇ ਸੁਖਨਾ ਚੋਅ ਦੇ ਆਲੇ ਦੁਆਲੇ ਸਖਤੀ ਵਧਾ ਦਿੱਤੀ ਹੈ ਅਤੇ ਲੋਕਾਂ ਨੂੰ ਸੁਖਨਾ ਚੋਅ ਤੋਂ ਦੂਰ ਰੱਖਿਆ ਜਾ ਰਿਹਾ ਹੈ।

Advertisement

ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੁਖਨਾ ਝੀਲ ਉੱਤੇ ਹਰ ਸਮੇਂ ਨਜ਼ਰ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੁਖਨਾ ਝੀਲ ਦੇ ਅੱਜ ਸੀਜ਼ਨ ਵਿੱਚ ਪੰਜਵੀਂ ਵਾਰ ਫਲੱਡ ਗੇਟ ਖੋਲ੍ਹੇ ਗਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਚਾਰ ਵਾਰੀ ਇੱਕ ਇੱਕ ਫਲੱਡ ਗੇਟ ਹੀ ਖੋਲ੍ਹਿਆ ਜਾਂਦਾ ਸੀ ਪਰ ਇਸ ਵਾਰ ਪਾਣੀ ਜਿਆਦਾ ਵਧਣ ਕਰਕੇ ਦੋ ਫਲੱਡ ਗੇਟ ਖੋਲ੍ਹ ਦਿੱਤੇ ਹਨ।

Advertisement
Tags :
#FloodAlertchandigarhSukhna flood gates openedSukhna Lake