‘ਕਾਲੀ ਸ਼ੂਟਰ’ ਗਰੋਹ ਦੇ ਦੋ ਮੈਂਬਰ ਅਸਲੇ ਸਣੇ ਗ੍ਰਿਫ਼ਤਾਰ

‘ਕਾਲੀ ਸ਼ੂਟਰ’ ਗਰੋਹ ਦੇ ਦੋ ਮੈਂਬਰ ਅਸਲੇ ਸਣੇ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਮੁਲਜ਼ਮ ਪੁਲੀਸ ਹਿਰਾਸਤ ਵਿੱਚ।

ਆਤਿਸ਼ ਗੁਪਤਾ
ਚੰਡੀਗੜ੍ਹ, 22 ਅਕਤੂਬਰ

ਸ਼ਹਿਰ ਵਿੱਚ ਵਧ ਰਹੀਆਂ ਅਪਰਾਧਿਕ ਗਤੀਵੀਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲੀਸ ਨੇ ‘ਕਾਲੀ ਸ਼ੂਟਰ’ ਗਰੋਹ ਦੇ ਦੋ ਮੈਂਬਰਾਂ ਨੂੰ ਪਿਸਤੌਲ, ਦੇਸੀ ਕੱਟਾ ਅਤੇ ਚਾਰ ਕਾਰਤੂਸਾਂ ਸਣੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੂਮੀ ਵਾਸੀ ਜਗਤਪੁਰਾ (ਮੁਹਾਲੀ) ਹਾਲ ਵਾਸੀ ਸ਼ਿਵਾ ਐਨਕਲੇਵ ਜ਼ੀਰਕਪੁਰ ਅਤੇ ਸ਼ਿਵ ਸ਼ੰਕਰ ਵਾਸੀ ਜਗਤਪੁਰਾ (ਮੁਹਾਲੀ) ਵਜੋਂ ਹੋਈ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲੀਸ ਦੀ ਅਪਰਾਧ ਸ਼ਾਖਾ ਦੇ ਇੰਸਪੈਕਟਰ ਹਰਿੰਦਰ ਸੇਖੋਂ ਦੀ ਅਗਵਾਈ ਹੇਠ ਪੁਲੀਸ ਵੱਲੋਂ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਦੀ ਅਪਰਾਧ ਸ਼ਾਖਾ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ-50 ਵਿੱਚ ਸਪੋਰਟਸ ਕੰਪਲੈਕਸ ਦੇ ਨੇੜੇ ਨਾਕਾਬੰਦੀ ਦੌਰਾਨ ਇਕ ਜੀਪ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਦੋਹਾਂ ਮੁਲਜ਼ਮਾਂ ਕੋਲੋਂ .32 ਬੋਰ ਦਾ ਪਿਸਤੌਲ, ਚਾਰ ਕਾਰਤੂਸ ਅਤੇ ਇਕ ਦੇਸੀ ਕੱਟਾ ਬਰਾਮਦ ਕੀਤਾ ਗਿਆ। ਪੁਲੀਸ ਵੱਲੋਂ ਕੀਤੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਜਣੇ ‘ਕਾਲੀ ਸ਼ੂਟਰ’ ਗਰੋਹ ਦੇ ਮੈਂਬਰ ਹਨ। ਪੁਲੀਸ ਨੇ ਦੋਵਾਂ ਖ਼ਿਲਾਫ਼ ਥਾਣਾ ਸੈਕਟਰ-49 ਵਿੱਚ ਕੇਸ ਦਰਜ ਕਰ ਕੇ ਊਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਪੁਲੀਸ ਅਨੁਸਾਰ ਮੁਲਜ਼ਮ ਸੂਮੀ ਖ਼ਿਲਾਫ਼ ਪਹਿਲਾਂ ਵੀ ਦੋ ਕੇਸ ਦਰਜ ਹਨ। ਇਨ੍ਹਾਂ ਵਿੱਚ ਇਕ ਕਤਲ ਅਤੇ ਇਕ ਇਰਾਦਾ-ਕਤਲ ਦਾ ਕੇਸ ਸ਼ਾਮਲ ਹਨ ਜਦਕਿ ਮੁਲਜ਼ਮ ਸ਼ਿਵ ਸ਼ੰਕਰ ਦੇ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਹੈ। ਦੱਸਣਯੋਗ ਹੈ ਕਿ ਦੋਵੇ ਮੁਲਜ਼ਮ ਮੁਹਾਲੀ ਇਲਾਕੇ ਦੇ ਪੁਲੀਸ ਸਟੇਸ਼ਨ ਸੁਹਾਣਾ ਵਿੱਚ ਇਰਾਦਾ ਕਤਲ ਕੇਸ ਵਿੱਚ ਲੋੜੀਂਦੇ ਹਨ।

ਗੁਰਲਾਲ ਹੱਤਿਆ ਕੇਸ ਦਾ ਮੁਲਜ਼ਮ ਪੁਲੀਸ ਰਿਮਾਂਡ ’ਤੇ

ਇਥੋਂ ਦੇ ਇੰਡਸਟਰੀਅਲ ਏਰੀਆ ਵਿੱਚ ਵਿਦਿਆਰਥੀ ਆਗੂ ਗੁਰਲਾਲ ਬਰਾੜ ਦੀ ਹੱਤਿਆ ਦੇ ਮਾਮਲੇ ਵਿੱਚ ਕਾਬੂ ਕੀਤੇ ਗਏ ਗੁਰਿੰਦਰ ਸਿੰਘ ਨੂੰ ਪੁਲੀਸ ਨੇ ਅੱਜ ਅਦਾਲਤ ਵਿੱਚ ਪੇਸ਼ ਕੀਤਾ। ਪੁਲੀਸ ਨੇ ਗੁਰਿੰਦਰ ਤੋਂ ਪੁੱਛ-ਪੜਤਾਲ ਲਈ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਤਾਂ ਅਦਾਲਤ ਨੇ ਗੁਰਿੰਦਰ ਨੂੰ 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਪੁਲੀਸ ਵੱਲੋਂ ਗੁਰਲਾਲ ਦੀ ਹੱਤਿਆ ਕਰਨ ਵਾਲੇ ਹੋਰਨਾਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All