ਨਿੱਜੀ ਪੱਤਰ ਪ੍ਰੇਰਕ
ਸਿਰਸਾ, 13 ਮਈ
ਇਥੋਂ ਦੇ ਰਾਣੀਆਂ ਥਾਣਾ ਪੁਲੀਸ ਨੇ ਮੋਟਰਸਾਈਕਲ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕਰਨ ਸਿੰਘ ਅਤੇ ਸੁਨੀਲ ਕੁਮਾਰ ਵਾਸੀ ਪਿੰਡ ਰਣਜੀਤਪੁਰ ਥੇੜ੍ਹੀ, ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ। ਰਾਣੀਆਂ ਥਾਣਾ ਦੇ ਇੰਚਾਰਜ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਸਾਵਨ ਸਿੰਘ ਵਾਸੀ ਥੇੜ੍ਹੀ ਮੋਹਰ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦੇ ਕੇ ਦੱਸਿਆ ਸੀ ਕਿ ਉਸ ਦਾ ਮੋਟਰਸਾਈਕਲ ਕਿਸੇ ਨੇ ਚੋਰੀ ਕਰ ਲਿਆ ਹੈ। ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਪੁਲੀਸ ਟੀਮ ਨੇ ਮਹੱਤਵਪੂਰਨ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਰਾਣੀਆਂ ਕਸਬੇ ਤੋਂ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਨਸ਼ੇੜੀ ਹਨ ਅਤੇ ਆਪਣੀ ਨਸ਼ੇ ਦੀ ਲਤ ਪੂਰੀ ਕਰਨ ਲਈ ਉਨ੍ਹਾਂ ਨੇ ਚੋਰੀ ਦੀਆਂ ਵਾਰਦਾਤਾਂ ਕਰ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਰਿਮਾਂਡ ਦੌਰਾਨ ਚੋਰੀ ਦੀਆਂ ਹੋਰ ਵਾਰਦਾਸ਼ਾਂ ਦੇ ਖੁਲਾਸੇ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।