ਦੋ ਮੋਟਰਸਾਈਕਲ ਚੋਰੀ

ਦੋ ਮੋਟਰਸਾਈਕਲ ਚੋਰੀ

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 22 ਨਵੰਬਰ

ਇੱਥੋਂ ਦੇ ਸੈਕਟਰ-70 ਅਤੇ ਸੈਕਟਰ-71 ਵਿੱਚ ਲੰਘੀ ਰਾਤ ਘਰ ਦੇ ਬਾਹਰ ਖੜੇ ਦੋ ਮੋਟਰਸਾਈਕਲ ਚੋਰੀ ਹੋ ਗਏ। ਇਸ ਸਬੰਧੀ ਸੈਕਟਰ-70 ਦੇ ਵਸਨੀਕ ਅਤੁਲ ਸੈਣੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਬੀਤੀ ਰਾਤ ਉਸ ਨੇ ਕਰੀਬ ਅੱਠ ਵਜੇ ਆਪਣਾ ਬਜਾਜ ਪਲਸਰ ਮੋਟਰਸਾਈਕਲ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਸੀ ਅਤੇ ਜਦੋਂ ਸਵੇਰੇ ਦੇਖਿਆ ਤਾਂ ਮੋਟਰਸਾਈਕਲ ਗਾਇਬ ਸੀ।

ਇੰਜ ਹੀ ਸੈਕਟਰ-71 ਦੇ ਵਸਨੀਕ ਨਰਿੰਦਰਜੀਤ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਉਸ ਦੇ ਬੇਟੇ ਦਾ ਬੁਲੇਟ ਮੋਟਰਸਾਈਕਲ ਦੋ ਅਣਪਛਾਤੇ ਵਿਅਕਤੀ ਬੀਤੀ ਰਾਤ ਉਨ੍ਹਾਂ ਦੇ ਘਰ ਦੇ ਸਾਹਮਣੇ ਤੋਂ ਚੋਰੀ ਕਰ ਕੇ ਲੈ ਗਏ ਹਨ। ਇਹ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਕੈਮਰੇ ਦੀ ਫੁਟੇਜ ਮੁਤਾਬਕ ਦੋ ਨੌਜਵਾਨ ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢਕੇ ਹੋਏ ਸੀ, ਇਕ ਮੋਟਰ ਸਾਈਕਲ ਆ ਕੇ ਉਨ੍ਹਾਂ ਦੇ ਘਰ ਦੇ ਬਾਹਰ ਰੁਕੇ। ਇਨ੍ਹਾਂ ’ਚੋਂ ਇੱਕ ਵਿਅਕਤੀ ਮੋਟਰਸਾਈਕਲ ਦੇ ਹੈਂਡਲ ਲਾਕ ਨੂੰ ਝਟਕੇ ਨਾਲ ਤੋੜ ਕੇ ਉੱਥੋਂ ਮੋਟਰਸਾਈਕਲ ਚੋਰੀ ਕਰਕੇ ਲੈ ਗਏ। ਇਸ ਸਬੰਧੀ ਮਟੌਰ ਥਾਣਾ ਦੇ ਐੱਸਐੱਚਓ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਪੀੜਤਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All