ਚੰਡੀਗੜ੍ਹ: ਪੁਲੀਸ ਨੇ ਜੂਆ ਖੇਡਣ ਦੇ ਦੋਸ਼ ਹੇਠ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਤੋਂ 2800 ਰੁਪਏ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਰਵੀ ਕੁਮਾਰ ਅਤੇ ਜਲੈਸ਼ਵਰ ਮਹਿਤੋ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਕੀਤੀ ਹੈ ਜਿਨ੍ਹਾਂ ਨੇ ਪਿੰਡ ਦੜੂਆ ਵਿੱਚ ਛਾਪਾ ਮਾਰਿਆ ਤੇ ਦੋਵਾਂ ਨੂੰ ਜੂਆ ਖੇਡਦੇ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਪੁਲੀਸ ਨੇ ਦੋਵਾਂ ਦੀ ਤਲਾਸ਼ੀ ਦੌਰਾਨ 2800 ਰੁਪਏ ਬਰਾਮਦ ਕੀਤੇ ਹਨ। -ਟਨਸ