ਜ਼ੀਰਕਪੁਰ: ਪੁਲੀਸ ਨੇ 32,220 ਨਸ਼ੀਲੀਆਂ ਗੋਲੀਆਂ ਸਣੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਸਹਾਇਕ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਸੁਖਨਾ ਪੁਲ ਦੇ ਨੇੜੇ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲੈਣ ’ਤੇ ਉਨ੍ਹਾਂ ਤੋਂ ਨਸ਼ੀਲੀਆਂ ਗੋਲੀਆਂ ਦੀ ਖੇਪ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਤੇ ਗੁਰਵਿੰਦਰ ਸਿੰਘ ਵਾਸੀਅਨ ਪਿੰਡ ਢਕੌਰਾ ਵਜੋਂ ਹੋਈ ਹੈ। -ਨਿੱਜੀ ਪੱਤਰ ਪ੍ਰੇਰਕ