ਸੜਕ ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ
ਪੱਤਰ ਪ੍ਰੇਰਕ ਪਠਾਨਕੋਟ, 20 ਜਨਵਰੀ ਮਲਿਕਪੁਰ ’ਚ ਛੋਟੀ ਨਹਿਰ ਕੋਲ ਕਾਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖਮੀਆਂ ਵਿੱਚ ਵੈਟਰਨਰੀ ਇੰਸਪੈਕਟਰ...
Advertisement
ਪੱਤਰ ਪ੍ਰੇਰਕ
ਪਠਾਨਕੋਟ, 20 ਜਨਵਰੀ
Advertisement
ਮਲਿਕਪੁਰ ’ਚ ਛੋਟੀ ਨਹਿਰ ਕੋਲ ਕਾਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜ਼ਖਮੀਆਂ ਵਿੱਚ ਵੈਟਰਨਰੀ ਇੰਸਪੈਕਟਰ ਅਮਨਦੀਪ ਸਿੰਘ ਵਾਸੀ ਬਟਾਲਾ ਅਤੇ ਉਸ ਦਾ ਸਹਿਯੋਗੀ ਸੁਰਿੰਦਰ ਸਿੰਘ ਵਾਸੀ ਪਠਾਨਕੋਟ ਸ਼ਾਮਲ ਹਨ।
ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹੈਪੀ ਤੇ ਸੌਰਭ ਨੇ ਦੱਸਿਆ ਕਿ ਉਹ ਰਸਤੇ ਤੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਕਾਰ ਚਾਲਕ ਨੇ ਇਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਦੋਵੇਂ ਲਹੂ-ਲੁਹਾਣ ਸੜਕ ’ਤੇ ਬੈਠੇ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਦੋਵਾਂ ਨੂੰ ਹਸਪਤਾਲ ਪਹੁੰਚਾਇਆ।
Advertisement
