ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਸਤੰਬਰ
ਇਥੇ ਸਥਾਨਕ ਪੁਲੀਸ ਨੇ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਦੋ ਪਿਸਤੋਲ ਅਤੇ ਦੋ ਕਾਰਤੂਸ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁੰਨਾ ਵਾਸੀ ਕਜ਼ਹੇੜੀ ਸੈਕਟਰ-52 ਵਜੋਂ ਹੋਈ ਹੈ। ਇਹ ਕਾਰਵਾਈ ਕਾਰਵਾਈ ਚੰਡੀਗੜ੍ਹ ਪੁਲੀਸ ਦੀ ਜ਼ਿਲ੍ਹਾ ਕ੍ਰਾਈਸ ਸੈੱਲ ਦੀ ਟੀਮ ਨੇ ਕੀਤੀ ਹੈ। ਜਿਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ-52 ਕਜਹੇੜੀ ਵਿੱਚ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਦੋ ਪਿਸਤੋਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ। ਥਾਣਾ ਸੈਕਟਰ-36 ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।