ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ’ਤੇ ਵਾਪਰੇ ਦੋ ਸੜਕ ਹਾਦਸਿਆਂ ਦੌਰਾਨ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਹਨ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੀ ਘਟਨਾ ਹੱਲੋਮਾਜਰਾ ਲਾਈਟ ਪੁਆਇੰਟ ’ਤੇ ਵਾਪਰੀ ਹੈ, ਜਿੱਥੇ ਹਰਿਆਣਾ ਰੋਡਵੇਜ਼ ਦੀ ਬੱਸ ਨੇ ਇੱਕ ਐਕਟਿਵਾ ਵਿੱਚ ਟੱਕਰ ਮਾਰ ਦਿੱਤੀ ਹੈ। ਬੱਸ ਦੀ ਲਪੇਟ ਵਿੱਚ ਆਉਣ ਕਰਕੇ ਐਕਟਿਵਾ ਸਵਾਰ ਔਰਤ ਜ਼ਖ਼ਮੀ ਹੋ ਗਈ ਹੈ। ਪੀੜਤਾ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਥਾਣਾ ਸੈਕਟਰ-31 ਦੀ ਪੁਲੀਸ ਨੇ ਪੀੜਤ ਦੇ ਪਤੀ ਜਤਿੰਦਰ ਸਿੰਘ ਰਾਣਾ ਵਾਸੀ ਜ਼ੀਰਕਪੁਰ ਨੇ ਪੁਲੀਸ ਨੂੰ ਸ਼ਿਕਾਇਤ ’ਤੇ ਬੱਸ ਚਾਲਕ ਭਾਰਤ ਸਿੰਘ ਵਾਸੀ ਸਿਰਸਾ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਦੂਜੀ ਘਟਨਾ ਸੈਕਟਰ-16 ਵਿੱਚ ਵਾਪਰੀ ਹੈ, ਜਿੱਥੇ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਔਰਤ ਵਿੱਚ ਟੱਕਰ ਮਾਰ ਦਿੱਤੀ। ਥਾਣਾ ਸੈਕਟਰ-17 ਦੀ ਪੁਲੀਸ ਨੇ ਉਕਤ ਮਾਮਲੇ ਸਬੰਧੀ ਸੈਕਟਰ-30 ਪੰਚਕੂਲਾ ਵਿੱਚ ਰਹਿਣ ਵਾਲੀ ਔਰਤ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।