ਉੱਭਾ ਵੱਲੋਂ ਹਰਿਆਣਾ ਸਰਕਾਰ ਦਾ ਧੰਨਵਾਦ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਸਰਕਾਰ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅਹਿਮ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਦਮ ਸਿਰਫ਼ ਪੀੜਤ ਪਰਿਵਾਰਾਂ ਦੀ ਆਰਥਿਕ ਸਹਾਇਤਾ ਹੀ ਨਹੀਂ, ਬਲਕਿ ਉਨ੍ਹਾਂ ਦੇ ਜ਼ਖ਼ਮਾਂ ’ਤੇ ਮਰਹਮ ਲਗਾਉਣ ਅਤੇ ਉਨ੍ਹਾਂ ਦੀਆਂ ਪੀੜ੍ਹਾਂ ਨੂੰ ਘਟਾਉਣ ਦੀ ਦਿਸ਼ਾ ਵੱਲ ਇਕ ਵੱਡਾ ਯਤਨ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਦੱਸਦਾ ਹੈ ਕਿ ਭਾਜਪਾ ਸਰਕਾਰ ਸਦਾ ਨਿਆਂ, ਸਮਾਜਿਕ ਨਿਆਂ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਵਚਨਬੱਧ ਰਹੀ ਹੈ।
ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਇਸ ਤਰ੍ਹਾਂ ਦੇ ਕਦਮ ਚੁੱਕ ਕੇ ਪੀੜਤ ਪਰਿਵਾਰਾਂ ਦੀ ਸਹਾਇਤਾ ਕਰੇ, ਤਾਂ ਜੋ ਉਨ੍ਹਾਂ ਨੂੰ ਸਮਾਜ ਵਿੱਚ ਇਨਸਾਫ਼, ਮਾਨ-ਸਨਮਾਨ ਅਤੇ ਉੱਚੀ ਪਛਾਣ ਮਿਲ ਸਕੇ। ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੇ ਹੀ ਪੰਜਾਬ ਵਿੱਚ ਰਹਿੰਦੇ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਕ ਮੈਂਬਰਾ ਨੂੰ ਸਰਕਾਰੀ ਨੌਕਰੀਆਂ ਦਿੱਤੀਆ ਜਾਣਗੀਆ ਤੇ ਉਹਨਾ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।