ਉਦੈਵੀਰ ਸਰਬਸੰਮਤੀ ਨਾਲ ਚੁਣੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ

ਉਦੈਵੀਰ ਸਰਬਸੰਮਤੀ ਨਾਲ ਚੁਣੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ

ਪ੍ਰਧਾਨ ਬਣਨ ਮਗਰੋਂ ਉਦੈਵੀਰ ਸਿੰਘ ਢਿੱਲੋਂ, ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਤੇ ਹੋਰ ਕੌਂਸਲਰਾਂ ਨਾਲ। -ਫੋਟੋ: ਰੂਬਲ

ਮੁੱਖ ਅੰਸ਼

  • ਵਿਧਾਇਕ ਸਮੇਤ ਅਕਾਲੀ ਦਲ ਦੇ ਕੌਂਸਲਰਾਂ ਵੱਲੋਂ ਮੀਟਿੰਗ ਦਾ ਬਾਈਕਾਟ
  • ਮੀਟਿੰਗ ਵਿੱਚ ਪੱਤਰਕਾਰਾਂ ਨੂੰ ਨਹੀਂ ਹੋਣ ਦਿੱਤਾ ਦਾਖਲ

ਹਰਜੀਤ ਸਿੰਘ

ਜ਼ੀਰਕਪੁਰ, 7 ਅਪਰੈਲ

ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਕਰਵਾਉਣ ਲਈ ਅੱਜ ਕੌਂਸਲ ਦਫ਼ਤਰ ਵਿੱਚ ਕੌਂਸਲਰਾਂ ਦੀ ਇਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਨਵੀਨਰ-ਕਮ-ਐੱਸਡੀਐੱਮ ਡੇਰਾਬੱਸੀ ਕੁਲਦੀਪ ਬਾਵਾ ਨੇ ਕੌਂਸਲ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਕਰਵਾਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕਾਂਗਰਸ ਪਾਰਟੀ ਦੇ 23 ਕੌਂਸਲਰਾਂ ਨੇ ਵਾਰਡ ਨੰਬਰ 12 ਤੋਂ ਕੌਂਸਲਰ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਪੁੱਤਰ ਉਦੈਵੀਰ ਸਿੰਘ ਢਿੱਲੋਂ ਨੂੰ ਪ੍ਰਧਾਨ ਚੁਣ ਲਿਆ। 

ਪ੍ਰਧਾਨ ਦੇ ਅਹੁਦੇ ਲਈ ਉਦੈਵੀਰ ਸਿੰਘ ਢਿੱਲੋਂ ਦਾ ਨਾਂ ਕੌਂਸਲਰ ਹਰਜੀਤ ਸਿੰਘ ਮਿੰਟਾ ਵੱਲੋਂ ਪੇਸ਼ ਕੀਤਾ ਗਿਆ ਜਦਕਿ ਕੌਂਸਲਰ ਅਜੀਤ ਪਾਲ ਸਿੰਘ ਨੇ ਇਸ ਦੀ ਤਾਇਦ ਕੀਤਾ। ਉਪਰੰਤ ਮੀਟਿੰਗ ਵਿੱਚ ਸ਼ਾਮਲ ਬਾਕੀ ਕਾਂਗਰਸੀ ਕੌਂਸਲਰਾਂ ਵੱਲੋਂ ਹੱਥ ਖੜ੍ਹੇ ਕਰ ਕੇ ਸਹਿਮਤੀ ਪ੍ਰਗਟਾਈ ਗਈ। ਪ੍ਰਧਾਨ ਬਣਨ ਮਗਰੋਂ ਉਦੈਵੀਰ ਸਿੰਘ ਢਿੱਲੋਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਵਿੱਚ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਤੋਂ ਨਹਿਰੀ ਪਾਣੀ ਲਿਆਉਣਾ ਉਨ੍ਹਾਂ ਦੀ ਪਹਿਲ ਰਹੇਗੀ। 

ਮੀਟਿੰਗ ਵਿੱਚ ਹਲਕਾ ਵਿਧਾਇਕ ਐੱਨ.ਕੇ. ਸ਼ਰਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅੱਠ ਕੌਂਸਲਰਾਂ ਨੇ ਵੀ ਸ਼ਮੂਲੀਅਤ ਕੀਤੀ ਪਰ ਉਹ ਕੌਂਸਲਰ ਦੇ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਮੀਟਿੰਗ ਦਾ ਬਾਈਕਾਟ ਕਰ ਕੇ ਬਾਹਰ ਆ ਗਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਹਲਕਾ ਵਿਧਾਇਕ ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ੀਰਕਪੁਰ ਕੌਂਸਲ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਸਿਰਫ਼ ਪ੍ਰਧਾਨ ਦੀ ਚੋਣ ਕਰਵਾਈ ਗਈ ਹੈ ਜਦਕਿ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਨਹੀਂ ਕਰਵਾਈ ਗਈ ਜਦਕਿ ਨਿਯਮ ਮੁਤਾਬਕ ਤਿੰਨੋਂ ਅਹੁਦਿਆਂ ਦੀ ਚੋਣ ਹੋਣਾ ਲਾਜ਼ਮੀ ਹੈ। 

ਜ਼ਿਕਰਯੋਗ ਹੈ ਕਿ ਮੀਟਿੰਗ ਦੌਰਾਨ ਪੁਲੀਸ ਵੱਲੋਂ ਪੱਤਰਕਾਰਾਂ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ ਗਿਆ। ਇਸ ਫੈਸਲੇ ਖ਼ਿਲਾਫ਼ ਸਮੂਹ ਪੱਤਰਕਾਰਾਂ ਵੱਲੋਂ ਰੋਸ ਪ੍ਰਗਟ ਕਰਦਿਆਂ ਇਸ ਨੂੰ ਲੋਕਤੰਤਰ ਦਾ ਘਾਣ ਅਤੇ ਐੱਸਡੀਐੱਮ ਦਾ ਤੁਗਲਕੀ ਫ਼ੁਰਮਾਨ ਦੱਸਿਆ ਗਿਆ।

ਮੁਹਾਲੀ ਨਗਰ ਨਿਗਮ ਦੀ ਚੋਣ ਹੁਣ 12 ਨੂੰ

ਐਸ.ਏ.ਐਸ. ਨਗਰ (ਮੁਹਾਲੀ): ਪੰਜਾਬ ਸਰਕਾਰ ਵੱਲੋਂ ਮੁਹਾਲੀ ਨਗਰ ਨਿਗਮ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਭਲਕੇ 8 ਅਪਰੈਲ ਨੂੰ ਹੋਣ ਵਾਲੀ ਚੋਣ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ ਹੈ। ਬੀਤੇ ਦਿਨੀਂ ਸਰਕਾਰ ਵੱਲੋਂ ਗੁਰੂ ਨਾਭਾ ਦਾਸ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 8 ਅਪਰੈਲ ਵਾਲੀ ਰਾਖਵੀਂ ਛੁੱਟੀ ਨੂੰ ਗਜ਼ਟਡ ਛੁੱਟੀ ਐਲਾਨਿਆ ਗਿਆ ਸੀ, ਜਿਸ ਕਾਰਨ ਵੀਰਵਾਰ ਨੂੰ ਹੋਣ ਵਾਲੀ ਇਨ੍ਹਾਂ ਤਿੰਨੋਂ ਅਹੁਦਿਆਂ ਦੀ ਚੋਣ ਚਾਰ ਦਿਨ ਹੋਰ ਅੱਗੇ ਟਲ ਗਈ ਹੈ। ਇਹ ਜਾਣਕਾਰੀ ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਬਾਅਦ ਦੁਪਹਿਰ ਸਰਕਾਰ ਦੇ ਤਾਜ਼ਾ ਹੁਕਮ ਦਫ਼ਤਰ ਪਹੁੰਚੇ ਹਨ। ਇਨ੍ਹਾਂ ਹੁਕਮਾਂ ਵਿੱਚ ਭਲਕੇ 8 ਅਪਰੈਲ ਨੂੰ ਹੋਣ ਵਾਲੀ ਨਵੇਂ ਹਾਊਸ ਦੀ ਪਲੇਠੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਚੋਣ 12 ਅਪਰੈਲ ਨੂੰ ਸਵੇਰੇ 10 ਵਜੇ ਨਗਰ ਨਿਗਮ ਭਵਨ ਸੈਕਟਰ-68 ਵਿੱਚ ਹੋਵੇਗੀ। ਇਸ ਸਬੰਧੀ ਸਬੰਧਤਾਂ ਨੂੰ ਜਾਣਕਾਰੀ ਭੇਜੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All