ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੈਨੇਟ ਚੋਣਾਂ ਬਾਰੇ ਅਲਟੀਮੇਟਮ: ਫ਼ੈਸਲਾ ਨਾ ਕਰਨ ’ਤੇ 26 ਨੂੰ ਪੰਜਾਬ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ

ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ
Advertisement

 

ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਵਾਉਣ ਦੀ ਮੰਗ ਨੂੰ ਲੈ ਕੇ ਵਾਈਸ ਚਾਂਸਲਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦੇ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ 25 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਜੇ ਤਰੀਕਾਂ ਦਾ ਐਲਾਨ ਨਾ ਹੋਇਆ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਬੰਦ ਕਰ ਕੇ ਕੇਂਦਰ ਵਿਚਲੀ ਮੋਦੀ ਸਰਕਾਰ ਅਤੇ ਪੀ ਯੂ ਅਥਾਰਿਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਪੰਜਾਬ ਦੀਆਂ ਜਨਤਕ ਅਤੇ ਜਮੂਹਰੀ ਜਥੇਬੰਦੀਆਂ ਤੇ ਸਮਾਜਿਕ ਕਾਰਕੁਨਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਕਿਸਾਨਾਂ, ਵਿਦਿਆਰਥੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸਾਰੀਆਂ ਜਥੇਬੰਦੀਆਂ ਨੇ ਭਾਜਪਾ ਅਤੇ ਆਰ ਐੱਸ ਐੱਸ ਵੱਲੋਂ ਸਿੱਖਿਆ ਦੇ ਨਿੱਜੀਕਰਨ ਅਤੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ। ਉਨ੍ਹਾਂ ਨਵੀਂ ਸਿੱਖਿਆ ਨੀਤੀ-2020 ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ, ਜਿਸ ਰਾਹੀਂ ਨਿੱਜੀਕਰਨ, ਕੇਂਦਰੀਕਰਨ ਅਤੇ ਸਿੱਖਿਆ ਦੇ ਭਗਵੇਂਕਰਨ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਦੀ ਸੈਨੇਟ ’ਤੇ ਹੋਇਆ ਹਮਲਾ ਵੀ ਇਸੇ ਯੋਜਨਾ ਦਾ ਹਿੱਸਾ ਦੱਸਿਆ ਗਿਆ। ਜਥੇਬੰਦੀਆਂ ਨੇ ਦੁਹਰਾਇਆ ਕਿ ਪੰਜਾਬ ਦਾ ਯੂਨੀਵਰਸਿਟੀ ਉਤੇ ਕਾਨੂੰਨੀ ਅਤੇ ਸੰਵਿਧਾਨਕ ਹੱਕ ਹੈ। ਇਸ ਲਈ ਇਹ ਸੰਘਰਸ਼ ਯੂਨੀਵਰਸਿਟੀ ਨਾਲ ਸਬੰਧਤ ਸਾਰੇ ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਤੱਕ ਵਧਾਇਆ ਜਾਣਾ ਲਾਜ਼ਮੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਪੰਜਾਬ ਬਨਾਮ ਹਰਿਆਣਾ ਵਾਂਗ ਪੇਸ਼ ਕਰਕੇ ਲੋਕਾਂ ਵਿਚ ਫ਼ਰਕ ਪੈਦਾ ਕਰਨ ਦੀ ਕੋਸ਼ਿਸ਼ ਦੀ ਵੀ ਤਿੱਖੀ ਨਿੰਦਾ ਕੀਤੀ।

Advertisement

ਬਾਅਦ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂਆਂ ਪ੍ਰਭਜੋਤ ਸਿੰਘ ਅਤੇ ਨਵਪ੍ਰੀਤ ਨੇ ਦੱਸਿਆ ਕਿ ਯੂਨੀਵਰਸਿਟੀ ਅਥਾਰਿਟੀ ਨੇ ਸੈਨੇਟ ਚੋਣਾਂ ਦਾ ਸ਼ਡਿਊਲ ਜਾਰੀ ਕਰਾਉਣ ਲਈ 25 ਨਵੰਬਰ ਤੱਕ ਦਾ ਸਮਾਂ ਮੰਗਿਆ ਹੈ। ਜੇ 25 ਨਵੰਬਰ ਤੱਕ ਸੈਨੇਟ ਚੋਣਾਂ ਦਾ ਐਲਾਨ ਨਹੀਂ ਹੁੰਦਾ ਹੈ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਰੇ ਗੇਟ ਬੰਦ ਕਰਕੇ ਹਰ ਪ੍ਰਕਾਰ ਦਾ ਦਫ਼ਤਰੀ ਕੰਮ-ਕਾਜ ਠੱਪ ਕੀਤਾ ਜਾਵੇਗਾ।

Advertisement
Tags :
NEP 2020 criticismprivatization of educationPU Senate Elections: Morcha Gives Nov 25 DeadlinePU VC office protestPunjab University Bachao MorchaPunjab vs Haryana controversyThreatens Campus Lockdown Against Modi Govt & PU Authorities
Show comments