ਮੁਹਾਲੀ ਏਅਰਪੋਰਟ ਰੋਡ ’ਤੇ ਬੇਕਾਬੂ ਕਾਰ ਨੇ ਖਾਧੀਆਂ ਕਈ ਉਲਟਬਾਜ਼ੀਆਂ; ਚਾਲਕ ਦੀ ਮੌਤ

ਦੋਸਤ ਔਰਤ ਦੀ ਲੱਤ ਟੁੱਟੀ, ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ

ਮੁਹਾਲੀ ਏਅਰਪੋਰਟ ਰੋਡ ’ਤੇ ਬੇਕਾਬੂ ਕਾਰ ਨੇ ਖਾਧੀਆਂ ਕਈ ਉਲਟਬਾਜ਼ੀਆਂ; ਚਾਲਕ ਦੀ ਮੌਤ

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 13 ਅਗਸਤ                                          

ਮੁਹਾਲੀ ਕੌਮਾਂਤਰੀ ਏਅਰਪੋਰਟ ਚੌਕ ਨੇੜੇ ਅੱਜ ਸੜਕ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਕੇ ਹੋ ਗਈ। ਮ੍ਰਿਤਕ ਦੀ ਪਛਾਣ ਹਤੀਸ਼ ਵਾਲੀਆ (30) ਵਾਸੀ ਪਿੰਜੌਰ ਵਜੋਂ ਹੋਈ ਹੈ। ਕਾਰ ਵਿੱਚ ਉਸ ਦੀ ਦੋਸਤ ਔਰਤ ਵੀ ਸਵਾਰ ਸੀ, ਜੋ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਉਸ ਨੂੰ ਇੱਥੋਂ ਦੇ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਹਤੀਸ਼ ਵਾਲੀਆ ਕੁਰਾਲੀ ਵਿੱਚ ਕਿਸੇ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਸੀ। ਉਹ ਅੱਜ ਸਵੇਰੇ ਤੜਕੇ ਕਰੀਬ 3 ਵਜੇ ਆਪਣੀ ਸਵਿਫ਼ਟ ਡਿਜ਼ਾਈਰ ਕਾਰ ਵਿੱਚ ਜ਼ੀਰਕਪੁਰ ਵਾਲੇ ਪਾਸਿਓਂ ਮੁਹਾਲੀ ਆ ਰਿਹਾ ਸੀ। ਕਾਰ ਵਿੱਚ ਇਕ ਔਰਤ ਵੀ ਸਵਾਰ ਸੀ, ਜੋ ਮਰਨ ਵਾਲੇ ਦੀ ਦੋਸਤ ਦੱਸੀ ਜਾ ਰਹੀ ਹੈ। ਪੁਲੀਸ ਅਨੁਸਾਰ ਰਫ਼ਤਾਰ ਕਾਫੀ ਤੇਜ਼ ਹੋਣ ਕਾਰਨ ਬੇਕਾਬੂ ਹੋਈ ਕਾਰ ਏਅਰਪੋਰਟ ਸੜਕ ’ਤੇ ਫੁੱਟਪਾਥ ਨਾਲ ਟਕਰਾਉਣ ਉਪਰੰਤ ਕਈ ਪਲਟੀਆਂ ਖਾਂਦੇ ਹੋਏ ਦੂਜੇ ਪਾਸੇ ਜਾ ਕੇ ਸੜਕ ’ਤੇ ਉਲਟ ਗਈ।

ਇਸ ਦੌਰਾਨ ਕਾਰ ਦੀ ਤਾਕੀ ਖੁੱਲ੍ਹਣ ਕਾਰਨ ਚਾਲਕ ਹਤੀਸ਼ ਵਾਲੀਆ ਸੜਕ ’ਤੇ ਡਿੱਗ ਗਿਆ ਅਤੇ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਨਾਲ ਵਾਲੀ ਸੀਟ ’ਤੇ ਬੈਠੀ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਔਰਤ ਦੀ ਇਕ ਲੱਤ ਟੁੱਟ ਗਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਫਿਲਹਾਲ ਔਰਤ ਬਿਆਨ ਦੇਣ ਦੇ ਕਾਬਲ ਨਹੀਂ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਬਹਾਦਰ ਸਿੰਘ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ ਅਤੇ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ