ਸੈਕਟਰ-17 ’ਚ ਭੂਮੀਗਤ ਤਾਰਾਂ ਨੂੰ ਅੱਗ ਲੱਗੀ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 29 ਮਈ ਚੰਡੀਗੜ੍ਹ ਦੇ ਸੈਕਟਰ-17 ਵਿੱਚ ਅਚਾਨਕ ਅੱਗ ਲੱਗ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਭਾਰੀ ਮੁਸ਼ਕਤ ਮਗਰੋਂ ਅੱਗ ’ਤੇ ਕਾਬੂ ਪਾਇਆ ਗਿਆ। ਪ੍ਰਾਪਤ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਮਈ
Advertisement
ਚੰਡੀਗੜ੍ਹ ਦੇ ਸੈਕਟਰ-17 ਵਿੱਚ ਅਚਾਨਕ ਅੱਗ ਲੱਗ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਭਾਰੀ ਮੁਸ਼ਕਤ ਮਗਰੋਂ ਅੱਗ ’ਤੇ ਕਾਬੂ ਪਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਵੱਲੋਂ ਸੈਕਟਰ-17 ਵਿੱਚ ਭੂਮੀਗਤ ਬਿਜਲੀ ਦੀਆਂ ਤਾਰਾਂ ਪਾਈਆਂ ਹੋਈਆਂ ਹਨ, ਜਿੱਥੇ ਸ਼ਾਰਟ-ਸਰਕਟ ਕਰਕੇ ਅਚਾਨਕ ਅੱਗ ਲੱਗ ਗਈ। ਭੂਮੀਗਤ ਤਾਰਾਂ ਨੂੰ ਅੱਗ ਲੱਗਣ ਕਰਕੇ ਸੈਕਟਰ-17 ਪਲਾਜ਼ਾ ਵਿੱਚ ਧੂੰਆਂ ਫੈਲ ਗਿਆ, ਜਿਸ ਕਰਕੇ ਲੋਕਾਂ ਨੂੰ ਸਾਹ ਲੈਣਾ ਮੁਸ਼ਕਲ ਹੋ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਭਾਰੀ ਮੁਸ਼ਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਹੈ। ਹਾਲਾਂਕਿ ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ ਹੈ। ਫਾਇਰ ਬ੍ਰਿਗੇਡ ਦੀ ਟੀਮ ਵਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
Advertisement
×