ਸੈਕਟਰ-15 ਤੇ 11 ਵਿਚਾਲੇ ਬਣਿਆ ਅੰਡਰਪਾਸ ਹੋਇਆ ‘ਫੇਲ੍ਹ’

ਸੈਕਟਰ-15 ਤੇ 11 ਵਿਚਾਲੇ ਬਣਿਆ ਅੰਡਰਪਾਸ ਹੋਇਆ ‘ਫੇਲ੍ਹ’

ਸੈਕਟਰ-15 ਅਤੇ 11 ਵਿਚਕਾਰ ਬਣਾਏ ਗਏ ਅੰਡਰਪਾਸ ਦੀ ਖਸਤਾ ਹਾਲਤ ਦਾ ਦ੍ਰਿਸ਼।

ਆਤਿਸ਼ ਗੁਪਤਾ

ਚੰਡੀਗੜ੍ਹ, 17 ਜਨਵਰੀ

ਸ਼ਹਿਰ ਵਿੱਚ ਸਾਫ਼-ਸਫ਼ਾਈ ਅਤੇ ਵਿਕਾਸ ਦੇ ਨਜ਼ਰੀਏ ਤੋਂ ਨੰਬਰ ਇਕ ਬਣਾਉਣ ਸਬੰਧੀ ਚੰਡੀਗੜ੍ਹ ਨਗਰ ਨਿਗਮ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਨਿਗਮ ਦੇ ਸਾਰੇ ਦਾਅਵੇ ਸੈਕਟਰ-15 ਅਤੇ 11 ਵਿਚਕਾਰ ਬਣਾਏ ਗਏ ਅੰਡਰਪਾਸ ਵਿੱਚ ਠੁੱਸ ਦਿਖਾਈ ਦਿੰਦੇ ਹਨ। ਇਸ ਦੀ ਹਾਲਤ ਬੇਹੱਦ ਖਸਤਾ ਅਤੇ ਥਾਂ-ਥਾਂ ’ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਕੰਧਾਂ ’ਤੇ ਵੀ ਲੋਕਾਂ ਨੇ ਪੇਂਟ ਕੀਤਾ ਹੋਇਆ ਹੈ। ਯੂਟੀ ਪ੍ਰਸ਼ਾਸਨ ਸ਼ਹਿਰ ਵਿੱਚ ਹੋਰ ਅੰਡਰਪਾਸ ਬਣਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ ਜਦਕਿ ਪਹਿਲਾਂ ਬਣਾਈਆਂ ਗਈਆਂ ਇਮਾਰਤਾਂ ਦੀ ਦੇਖ-ਭਾਲ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਸੈਕਟਰ-15 ਅਤੇ 11 ਵਿਚਕਾਰ ਬਣਾਏ ਗਏ ਇਸ ਅੰਡਰ ਪਾਸ ਸਬੰਧੀ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਨਿਗਮ ਦੀ ਕਾਰਗੁਜ਼ਾਰੀ ਬਾਰੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਅੰਡਰਪਾਸ ਦੀ ਹਾਲਤ ਬਹੁਤ ਮਾੜੀ ਹੋਈ ਪਈ ਹੈ। ਇਸ ਦੀਆਂ ਲਾਈਟਾਂ ਖਰਾਬ ਹਨ। ਮੀਂਹ ਵਾਲੇ ਪਾਣੀ ਦੀ ਨਿਕਾਸੀ ਨਹੀਂ ਹੈ ਅਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਸ੍ਰੀਮਤੀ ਦੂਬੇ ਨੇ ਨਵੇਂ ਮੇਅਰ ਰਵੀਕਾਂਤ ਸ਼ਰਮਾ ਤੋਂ ਪੁੱਛਿਆ ਕਿ ਇਸ ਅੰਡਰਪਾਸ ਨੂੰ ਕਦੋਂ ਤੱਕ ਠੀਕ ਕੀਤਾ ਜਾਵੇਗਾ।

ਮਹਿਲਾ ਕਾਂਗਰਸ ਦੀ ਪ੍ਰਧਾਨ ਨੇ ਕਿਹਾ ਕਿ ਸੈਕਟਰ-15 ਇਲਾਕੇ ਦੀ ਕੌਂਸਲਰ ਸਾਬਕਾ ਮੇਅਰ ਰਾਜ ਬਾਲਾ ਮਲਿਕ ਹਨ ਜਿਨ੍ਹਾਂ ਨੇ ਪਿਛਲੇ 4 ਸਾਲਾਂ ਦੇ ਕਾਰਜਕਾਲ ਦੌਰਾਨ ਵਾਰਡ ਲਈ ਇਕ ਵੀ ਕੰਮ ਨਹੀਂ ਕਰਵਾਇਆ ਹੈ। ਇਸ ਕਰਕੇ ਇਲਾਕੇ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਹਾਲਾਤ ਕੇਵਲ ਸੈਕਟਰ-15 ਦੇ ਨਹੀਂ ਸ਼ਹਿਰ ਭਰ ਦੇ ਹਨ।

ਮਹਿਲਾ ਕਾਂਗਰਸ ਦੇ ਆਗੂ ਕਈ ਵਾਰ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਲੋਕਾਂ ਦੀ ਮੁਸ਼ਕਲਾਂ ਲੈ ਕੇ ਜਾ ਚੁੱਕੇ ਹਨ ਪਰ ਨਗਰ ਨਿਗਮ ਵੱਲੋਂ ਲੋਕਾਂ ਦੀ ਮੁਸ਼ਕਲਾਂ ਵੱਲ ਧਿਆਨ ਹੀ ਨਹੀਂ ਦਿੱਤੀ ਜਾਂਦਾ। ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ ਜਲਦੀ ਹੀ ਸੈਕਟਰ-15 ਅਤੇ 11 ਵਿਚਕਾਰ ਬਣੇ ਅੰਡਰ ਪਾਸ ਨੂੰ ਫੇਰ ਹੋਰਨਾਂ ਥਾਵਾਂ ’ਤੇ ਕਾਰਜ ਨੂੰ ਪੂਰਾ ਕਰਵਾਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All