ਕੇਂਦਰੀ ਵਿੱਤ ਮੰਤਰੀ ਨੇ ਮਨਸਾ ਦੇਵੀ ਮੰਦਰ ਮੱਥਾ ਟੇਕਿਆ

ਟੀਕਾਕਰਨ ਕੈਂਪ ਵਿਚ ਪਹੁੰਚ ਕੇ ਲੋਕਾਂ ਨਾਲ ਕੀਤੀ ਗੱਲਬਾਤ; ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੇਂਦਰੀ ਵਿੱਤ ਮੰਤਰੀ ਨੇ ਮਨਸਾ ਦੇਵੀ ਮੰਦਰ ਮੱਥਾ ਟੇਕਿਆ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਮਾਤਾ ਮਨਸਾ ਦੇਵੀ ਮੰਦਰ ਵਿਚ ਮੱਥਾ ਟੇਕ ਕੇ ਵਾਪਸ ਆਉਂਦੇ ਹੋਏ। ਉਨ੍ਹਾਂ ਦੇ ਨਾਲ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਤੇ ਕਾਲਕਾ ਤੋਂ ਵਿਧਾਇਕ ਲਤਿਕਾ ਸ਼ਰਮਾ ਵੀ ਨਜ਼ਰ ਆ ਰਹੇ ਹਨ। -ਫੋਟੋ: ਰਵੀ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਪੰਚਕੂਲਾ, 24 ਸਤੰਬਰ

ਇੱਥੇ ਭਾਰਤੀ ਜਨਤਾ ਪਾਰਟੀ ਦੇ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਆਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਅੱਜ ਇੱਥੇ ਮਾਤਾ ਮਨਸਾ ਦੇਵੀ ਮੰਦਰ ਵਿਚ ਮੱਥਾ ਟੇਕਿਆ ਗਿਆ।

ਇਸ ਦੌਰਾਨ ਮਾਤਾ ਮਨਸਾ ਦੇਵੀ ਸ਼੍ਰਾਈਨ ਬੋਰਡ ਦੇ ਅਹੁਦੇਦਾਰਾਂ ਵੱਲੋਂ ਕੇਂਦਰੀ ਵਿੱਤ ਮੰਤਰੀ ਦਾ ਸਨਮਾਨ ਕੀਤਾ ਗਿਆ। ਉਪਰੰਤ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਇੱਥੋਂ ਦੇ ਸੈਕਟਰ-17 ਵਿੱਚ ਸਥਿਤ ਇੱਕ ਕਮਿਊਨਿਟੀ ਸੈਂਟਰ ਵਿੱਚ ਲੱਗੇ ਮੈਗਾ ਟੀਕਾਕਰਨ ਕੈਂਪ ਵਿਚ ਕਰੋਨਾਵਾਇਰਸ ਵਿਰੋਧੀ ਵੈਕਸੀਨ ਦੀ ਡੋਜ਼ ਲਗਵਾਉਣ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਟੀਕਾਕਰਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਸ ਤੋਂ ਬਾਅਦ ਸੀਤਾਰਾਮਨ ਨੇ ਪੰਚਕੂਲਾ ਵਿੱਚ ਹੀ ਵੈਕਸੀਨ ਪ੍ਰੋਗਰਾਮ ਅਤੇ ਆਰਥਿਕ ਸੁਧਾਰਾਂ ਬਾਰੇ ਕੀਤੀ ਗਈ ਗੋਸਟੀ ਵਿੱਚ ਬਤੌਰ ਮੁੱਖ ਮਹਿਮਾਨ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਅਤੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਤੋਂ ਇਲਾਵਾ ਹੋਰ ਆਗੂ ਤੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All