ਮੁਕੇਸ਼ ਕੁਮਾਰ
ਚੰਡੀਗੜ੍ਹ, 29 ਜੁਲਾਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੂੰ ਲੈਕੇ ਚੰਡੀਗੜ੍ਹ ਵਿੱਚ ਸੁਰੱਖਿਆ ਵਿਵਸਥਾ ਵਧ ਦਿੱਤੀ ਗਈ ਹੈ। ਸ਼ਹਿਰ ਦੇ ਤਮਾਮ ਐਂਟਰੀ ਪੁਆਇੰਟਾਂ ‘ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਵੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰੀ ਦੇ ਸਮਾਗਮਾਂ ਵਾਲੀਆਂ ਥਾਵਾਂ ਮੌਲੀ ਜਗਰਾਂ ਅਤੇ ਸੁਖਨਾ ਝੀਲ ਤੇ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ ਹਨ ਅਤੇ ਉਥੇ ਸਖਤ ਸੁਰਖਿਆ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਸਵੇਰੇ ਇਥੇ ਚੰਡੀਗੜ੍ਹ ਏਅਰਪੋਰਟ ’ਤੇ ਸਾਢੇ ਨੌਂ ਵਜੇ ਪੁੱਜਣਗੇ ਅਤੇ ਦੇਰ ਸ਼ਾਮ ਸ਼ਹਿਰ ਵਿੱਚ ਹੋਣ ਵਾਲੇ ਵਿਸ਼ੇਸ਼ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ। ਅਮਿਤ ਸ਼ਾਹ ਇਥੇ ਤਿੰਨ ਸਰਕਾਰੀ ਸਕੂਲਾਂ ਦੇ ਉਦਘਾਟਨ ਸਮੇਤ ਸੈਕਟਰ 43 ਵਿੱਚ ਮਲਟੀ ਸਟੋਰੀ ਪਾਰਕਿੰਗ ਦਾ ਨੀਂਹ ਪੱਥਰ ਰੱਖਣਗੇ ਅਤੇ ਇਸ ਤੋਂ ਬਾਅਦ ਪਹਿਲਾਂ ਨਸ਼ੇ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਦੇਰ ਸ਼ਾਮ ਨੂੰ ਇਥੇ ਸੁਖਨਾ ਝੀਲ ਵਿੱਚ ਕੀਤੇ ਜਾਣ ਵਾਲੇ ਲੇਜ਼ਰ ਸ਼ੋਅ ਵਿੱਚ ਵੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।