ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

UT Adviser ਕੇਂਦਰੀ ਗ੍ਰਹਿ ਮੰਤਰਾਲੇ ਨੇ ਯੂਟੀ ਸਲਾਹਕਾਰ ਦਾ ਅਹੁਦਾ ਖ਼ਤਮ ਕੀਤਾ

ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਅਹੁਦੇ ਵਿੱਚ ਤਬਦੀਲ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 7 ਜਨਵਰੀ

Advertisement

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚੋਂ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਦੇ ਅਹੁਦੇ ਵਿੱਚ ਤਬਦੀਲ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਸਲਾਹਕਾਰ ਦੇ ਅਹੁਦੇ ’ਤੇ ਸੀਨੀਅਰ ਆਈਏਐੱਸ ਅਧਿਕਾਰੀ ਨੂੰ ਤਾਇਨਾਤ ਕੀਤਾ ਜਾਂਦਾ ਹੈ, ਜੋ ਯੂਟੀ ਪ੍ਰਸ਼ਾਸਕ ਦੇ ਅਧੀਨ ਯੂਟੀ ਦਾ ਸਾਰਾ ਕੰਮ-ਕਾਜ ਦੇਖਦਾ ਹੈ। ਹੁਣ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਵੇਂ ਆਦੇਸ਼ਾਂ ਅਨੁਸਾਰ ਯੂਟੀ ਪ੍ਰਸ਼ਾਸਕ ਅਧੀਨ ਮੁੱਖ ਸਕੱਤਰ ਵੱਲੋਂ ਸਾਰਾ ਕੰੰਮਕਾਜ ਦੇਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਮੌਜੂਦਾ ਸਮੇਂ ਰਾਜੀਵ ਵਰਮਾ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਵਜੋਂ ਅਰੁਣਾਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਸਾਰੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀਨੀਅਰ ਆਈਏਐਸ ਅਧਿਕਾਰੀ ਸੇਵਾਵਾਂ ਨਿਭਾਅ ਚੁੱਕੇ ਹਨ।

Advertisement
Tags :
#UT Adviser
Show comments