ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਚੰਡੀਗੜ੍ਹ ਦੌਰਾ 10 ਨੂੰ

ਧਨਾਸ ਵਿੱਚ ਪੁਲੀਸ ਮੁਲਾਜ਼ਮਾਂ ਲਈ 144 ਆਧੁਨਿਕ ਫਲੈਟਾਂ ਦਾ ਰੱਖਣਗੇ ਨੀਂਹ ਪੱਥਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 4 ਜੂਨ

Advertisement

ਕੇਂਦਰੀ ਗ੍ਰਹਿ ਰਾਜ ਮੰਤਰੀ ਸੰਜੈ ਕੁਮਾਰ 10 ਜੂਨ ਨੂੰ ਚੰਡੀਗੜ੍ਹ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਵੱਲੋਂ ਚੰਡੀਗੜ੍ਹ ਦੇ ਧਨਾਸ ਵਿੱਚ ਪੁਲੀਸ ਮੁਲਾਜ਼ਮਾਂ ਲਈ 144 ਆਧੁਨਿਕ ਫਲੈਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਦੀਆਂ ਕਈ ਹੋਰਨਾਂ ਵਿਕਾਸ ਯੋਜਨਾਵਾਂ ਦਾ ਸਵਾਗਤ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਰਾਜ ਮੰਤਰੀ ਵੱਲੋਂ ਚੰਡੀਗੜ੍ਹ ਫੇਰੀ ਦੌਰਾਨ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਜ਼ਮੀਨੀ ਪੱਧਰ ’ਤੇ ਹੋ ਰਹੀ ਪਾਲਣਾ ਦੀ ਸਮੀਖਿਆ ਵੀ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਵੱਲੋਂ ਧਨਾਸ ਵਿੱਚ ਪੁਲੀਸ ਮੁਲਾਜ਼ਮਾਂ ਲਈ 144 ਅਤਿ ਆਧੁਨਿਕ ਫਲੈਟ ਤਿਆਰ ਕੀਤੇ ਜਾ ਰਹੇ ਹਨ। ਇਹ ਫਲੈਟ 53.56 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਹਨ। ਜਿੱਥੇ ਛੇ ਮੰਜ਼ਿਲਾ ਇਮਾਰਤ ਵਿੱਚ ਇਹ ਫਲੈਟ ਬਣਾਏ ਜਾਣਗੇ ਅਤੇ ਹਰ ਫਲੌਰ ’ਤੇ ਚਾਰ ਫਲੈਟ ਬਣਾਏ ਜਾਣਗੇ। ਇਸ ਤੋਂ ਪਹਿਲਾਂ ਧਨਾਸ ਵਿੱਚ ਪੁਲੀਸ ਮੁਲਾਜ਼ਮਾਂ ਲਈ ਬਣਾਏ ਘਰਾਂ ਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉਦਘਾਟਨ ਕੀਤਾ ਗਿਆ ਸੀ। ਉਸੇ ਦੌਰਾਨ ਯੂਟੀ ਪ੍ਰਸ਼ਾਸਨ ਨੇ 144 ਹੋਰ ਘਰ ਬਣਾਉਣ ਦੀ ਯੋਜਨਾ ਤਿਆਰ ਕਰ ਲਈ ਸੀ।

ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਰਾਜ ਮੰਤਰੀ ਵੱਲੋਂ ਕਜਹੇੜੀ ਵਿੱਚ 11 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਉਦਘਾਟਨ ਕੀਤਾ ਜਾਵੇਗਾ। ਇਸੇ ਦੌਰਾਨ ਸੈਕਟਰ-50 ਵਿੱਚ ਸਥਿਤ ਸਰਕਾਰੀ ਕਾਲਜ ਆਫ਼ ਕਾਮਰਜ ਐਂਡ ਬਿਜ਼ਨਸ ਵਿਖੇ ਬਣਾਏ ਨਵੇਂ ਹੋਸਟਲ ਦਾ ਉਦਘਾਟਨ ਵੀ ਕੀਤਾ ਜਾਵੇਗਾ।

Advertisement